
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਦੇ ਚਲਦੇ ਅੱਜ ਪੰਜਾਬ ਵਿਚ ਭਾਜਪਾ ਗੱਠਜੋੜ ਵਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ 'ਤੇ ਚੋਣ ਲੜਨਗੇ। ਪੰਜਾਬ 'ਚ ਭਾਜਪਾ 65 ਸੀਟਾਂ 'ਤੇ ਚੋਣ ਲੜ ਰਹੀ ਹੈ।
ਬੀਜੇਪੀ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੀ ਹੈ।
-PTC News