Fri, Aug 7, 2026
Whatsapp

2027 ਚੋਣਾਂ ਤੋਂ ਪਹਿਲਾਂ PM modi ਤੇ ਸੁਖਬੀਰ ਵਿਚਾਲੇ ਮੀਟਿੰਗ 'ਚੋਂ ਕੀ ਨਿਕਲਿਆ ? BJP ਪ੍ਰਧਾਨ ਨੇ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖਿਆ ਹੈ।

Reported by:  PTC News Desk  Edited by:  Amritpal Singh -- August 07th 2026 04:57 PM
2027 ਚੋਣਾਂ ਤੋਂ ਪਹਿਲਾਂ PM modi ਤੇ ਸੁਖਬੀਰ ਵਿਚਾਲੇ ਮੀਟਿੰਗ 'ਚੋਂ ਕੀ ਨਿਕਲਿਆ ? BJP ਪ੍ਰਧਾਨ ਨੇ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

2027 ਚੋਣਾਂ ਤੋਂ ਪਹਿਲਾਂ PM modi ਤੇ ਸੁਖਬੀਰ ਵਿਚਾਲੇ ਮੀਟਿੰਗ 'ਚੋਂ ਕੀ ਨਿਕਲਿਆ ? BJP ਪ੍ਰਧਾਨ ਨੇ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖਿਆ ਹੈ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਸੰਗਠਨ ਨੇ ਹਰ ਹਲਕੇ ਵਿੱਚ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਾਜਪਾ ਇਕੱਲੇ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਯੋਜਨਾ ਸਪੱਸ਼ਟ ਹੈ ਅਤੇ ਇਸ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਦੁਵਿਧਾ ਨਹੀਂ ਹੈ।

ਇਸ ਦੌਰਾਨ ਉਨ੍ਹਾਂ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਮੁਲਾਕਾਤ ਬਾਰੇ ਵੀ ਸਵਾਲ ਕੀਤਾ ਗਿਆ। ਇਸ 'ਤੇ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹੋਈ ਹੋਵੇਗੀ। 

ਰਾਜਨੀਤਿਕ ਚਰਚਾ ਦੌਰਾਨ ਜਦੋਂ ਰਾਹੁਲ ਗਾਂਧੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਗਈ ਪ੍ਰਸ਼ੰਸਾ ਬਾਰੇ ਪੁੱਛਿਆ ਗਿਆ ਤਾਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਵੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕੀਤੇ ਕੁਝ ਕੰਮਾਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਦੇ ਅਨੁਸਾਰ, ਕਿਸੇ ਆਗੂ ਦੇ ਕੰਮ ਦੀ ਪ੍ਰਸ਼ੰਸਾ ਕਰਨਾ ਲਾਜ਼ਮੀ ਤੌਰ 'ਤੇ ਕਿਸੇ ਸਿਆਸੀ ਸੰਦੇਸ਼ ਜਾਂ ਸਮੀਕਰਨ ਵੱਲ ਇਸ਼ਾਰਾ ਨਹੀਂ ਕਰਦਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਂਦੀਆਂ ਹਨ, ਪਰ ਭਾਜਪਾ ਦਾ ਚੋਣੀ ਰੁਖ ਸਪੱਸ਼ਟ ਹੈ। ਪਾਰਟੀ ਆਪਣੀ ਤਾਕਤ ਦੇ ਆਧਾਰ 'ਤੇ ਚੋਣ ਲੜਨ ਲਈ ਤਿਆਰ ਹੈ ਅਤੇ ਇਸ ਲਈ ਜ਼ਮੀਨੀ ਪੱਧਰ 'ਤੇ ਕੰਮ ਵੀ ਜਾਰੀ ਹੈ।ਫਿਲਹਾਲ ਕੇਵਲ ਸਿੰਘ ਢਿੱਲੋਂ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਦੇ ਚੋਣੀ ਰੁਖ ਨੂੰ ਲੈ ਕੇ ਕਾਫ਼ੀ ਹੱਦ ਤੱਕ ਸਥਿਤੀ ਸਪੱਸ਼ਟ ਹੋ ਗਈ ਹੈ। ਹੁਣ ਨਜ਼ਰ ਇਸ ਗੱਲ 'ਤੇ ਰਹੇਗੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਕੀ ਸਮੀਕਰਨ ਬਣਦੇ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK