Sat, Apr 20, 2024
Whatsapp

ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

Written by  Shanker Badra -- September 23rd 2020 01:10 PM
ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ:ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਕਤਲ ਕੇਸ 'ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲ ਗਈ ਹੈ। ਇਸ ਦੌਰਾਨਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਪੇਸ਼ਗੀ ਜ਼ਮਾਨਤ (ਬਲੈਂਕਟ ਬੇਲ) ਦੇ ਦਿੱਤੀ ਹੈ। ਉਸ ਦੀ ਸਰਵਿਸ ਦੌਰਾਨ ਸਾਰੇ ਮਾਮਲਿਆਂ 'ਚ ਸੈਣੀ ਦੀ ਗ੍ਰਿਫਤਾਰੀ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। [caption id="attachment_433373" align="aligncenter" width="300"] ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰਹਾਈਕੋਰਟ ਵੱਲੋਂ ਵੱਡੀ ਰਾਹਤ[/caption] ਇਸ ਦੌਰਾਨ ਐਡਵੋਕੇਟ ਵਿਨੋਦ ਘਈ ਨੇ ਜਾਣਕਾਰੀ ਦਿੱਤੀ ਹੈ ਕਿ ਜੇ ਸੁਮੇਧਸੈਣੀ ਨੂੰ ਕਿਸੇ ਵੀ ਮਾਮਲੇ ਵਿੱਚ ਫੜਨਾ ਹੈ ਤਾਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣਾ ਪਏਗਾ। ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ ਤੇ ਪਟੀਸ਼ਨ ਦਾਖਲ ਕਰ ਕੇ ਮੰਗ ਕੀਤੀ ਸੀ ਹੋਰ ਮਾਮਲਿਆਂ 'ਚ ਉਸ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ। [caption id="attachment_433374" align="aligncenter" width="300"] ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰਹਾਈਕੋਰਟ ਵੱਲੋਂ ਵੱਡੀ ਰਾਹਤ[/caption] ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ। [caption id="attachment_433371" align="aligncenter" width="299"] ਮੁਲਤਾਨੀ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰਹਾਈਕੋਰਟ ਵੱਲੋਂ ਵੱਡੀ ਰਾਹਤ[/caption] ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। -PTCNews


Top News view more...

Latest News view more...