Advertisment

ਪੰਜਾਬ ਵਿੱਚ ਹੁਣ 17 ਮਈ ਤੱਕ ਜਾਰੀ ਰਹੇਗਾ ਕਰਫਿਊ, ਕੱਲ ਤੋਂ ਰੋਜ਼ਾਨਾ ਸਵੇਰੇ 4 ਘੰਟੇ ਰੋਟੇਸ਼ਨ ਨਾਲ ਖੁੱਲਣਗੀਆਂ ਦੁਕਾਨਾਂ

author-image
Shanker Badra
Updated On
New Update
ਪੰਜਾਬ ਵਿੱਚ ਹੁਣ 17 ਮਈ ਤੱਕ ਜਾਰੀ ਰਹੇਗਾ ਕਰਫਿਊ, ਕੱਲ ਤੋਂ ਰੋਜ਼ਾਨਾ ਸਵੇਰੇ 4 ਘੰਟੇ ਰੋਟੇਸ਼ਨ ਨਾਲ ਖੁੱਲਣਗੀਆਂ ਦੁਕਾਨਾਂ
Advertisment
ਪੰਜਾਬ ਵਿੱਚ ਹੁਣ 17 ਮਈ ਤੱਕ ਜਾਰੀ ਰਹੇਗਾ ਕਰਫਿਊ, ਕੱਲ ਤੋਂ ਰੋਜ਼ਾਨਾ ਸਵੇਰੇ 4 ਘੰਟੇ ਰੋਟੇਸ਼ਨ ਨਾਲ ਖੁੱਲਣਗੀਆਂ ਦੁਕਾਨਾਂ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ 2 ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ ਪਰ ਕੱਲ ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ। ਇਹ ਥੋੜੀਆਂ ਛੋਟਾਂ ਵੀ ਕੋਵਿਡ-19 ਦੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਗੈਰ ਸੀਮਤ ਤੇ ਗੈਰ ਰੈਡ ਜ਼ੋਨਾਂ ਲਈ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ 'ਤੇ ਇਹ ਜ਼ਰੂਰੀ ਹੈ ਕਿ ਲੌਕਡਾਊਨ ਦੀਆਂ ਬੰਦਸ਼ਾਂ ਹਾਲੇ ਥੋੜਾਂ ਸਮਾਂ ਹੋਰ ਜਾਰੀ ਰੱਖੀਆਂ ਜਾਣ। ਪੰਜਾਬ ਵਿੱਚ ਕਰਫਿਊ/ਲੌਕਡਾਊਨ ਹੁਣ 17 ਮਈ ਤੱਕ ਜਾਰੀ ਰਹੇਗਾ ਪਰ ਇਸ ਦੇ ਨਾਲ ਹੀ ਕੱਲ ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜੀਆਂ ਛੋਟਾਂ ਜ਼ਰੂਰ ਮਿਲਣਗੀਆਂ। ਸੀਮਤ ਅਤੇ ਰੈਡ ਜ਼ੋਨ ਵਾਲੇ ਖੇਤਰਾਂ ਵਿੱਚ ਪਹਿਲਾਂ ਵਾਂਗ ਹੀ ਲੌਕਡਾਊਨ ਦੀਆਂ ਬੰਦਸ਼ਾਂ ਮੁਕੰਮਲ ਤੌਰ 'ਤੇ ਸਖਤੀ ਨਾਲ ਲਾਗੂ ਰਹਿਣਗੀਆਂ। ਸੂਬੇ ਦੇ ਲੋਕਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ 2 ਹਫਤਿਆਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਮਹਾਮਾਰੀ ਕੰਟਰੋਲ ਵਿੱਚ ਰਹੀ ਤਾਂ ਹੋਰ ਢਿੱਲਾਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ। ਮੁੱਖ ਮੰਤਰੀ ਵੱਲੋਂ ਥੋੜ•ੀਆਂ ਰਾਹਤਾਂ ਦੇਣ ਦੇ ਕੀਤੇ ਐਲਾਨ ਤਹਿਤ ਕੁਝ ਦੁਕਾਨਾਂ ਨੂੰ ਸਬੰਧਤ ਖੇਤਰਾਂ ਵਿੱਚ ਰੋਟੇਸ਼ਨ ਨਾਲ ਖੋਲਣ ਦੀ ਆਗਿਆ ਹੋਵੇਗੀ। ਇਹ ਦੁਕਾਨਾਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਖੋਲ•ੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਕਿ ਉਹ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਦੁਕਾਨਾਂ ਨੂੰ ਖੋਲਣ ਲਈ ਦੀ ਰੋਟੇਸ਼ਨਲ ਸਮਾਂ ਸਾਰਣੀ ਬਣਾ ਲੈਣ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਲਾਗੂ ਹੋਣ ਦੇ ਚਾਰ ਦਿਨ ਬਾਅਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ/ਕਰਫਿਊ ਸਵੇਰੇ 11 ਵਜੇ ਤੋਂ ਪਹਿਲਾਂ ਵਾਂਗ ਜਾਰੀ ਰਹੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਤੈਅ ਸਮੇਂ ਤੱਕ ਆਪਣੇ ਘਰਾਂ ਵਿੱਚ ਪਰਤ ਜਾਇਆ ਕਰਨ। ਛੋਟ ਵਾਲੇ ਸਮੇਂ ਦੌਰਾਨ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾ ਅਤੇ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ। ਉਹ ਇਸ ਰਾਹਤ ਦੇ ਸਮੇਂ ਦੌਰਾਨ ਦੋਸਤਾਂ ਜਾਂ ਹੋਰਨਾਂ ਨੂੰ ਨਾ ਮਿਲਣ। ਉਨ੍ਹਾਂ ਕਿਹਾ ਕਿ ਜੇ ਹਫਤਿਆਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਨ। ਮੁੱਖ ਮੰਤਰੀ ਵੱਲੋਂ ਐਲਾਨੀ ਸੀਮਿਤ ਢਿੱਲ ਵਿੱਚ ਭਲਕ ਤੋਂ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਮਾਲਜ਼ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਵਰਕਰਾਂ ਦੀ 50 ਫੀਸਦੀ ਗਿਣਤੀ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਸਾਰੀਆਂ ਇਕੱਲੀਆਂ ਦੁਕਾਨਾਂ, ਨੇ ਬਰਹੁੱਡ ਸ਼ਾਪਜ਼ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਦੁਕਾਨਾਂ ਨੂੰ ਖੋਲਣ ਦੀ ਵੀ ਆਗਿਆ ਦਿੱਤੀ ਗਈ ਹੈ। ਇਨ•ਾਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਲੂਨ, ਹਜ਼ਾਮਤ ਕਰਨ ਵਾਲੀਆਂ ਦੁਕਾਨਾਂ ਆਦਿ ਸੇਵਾਵਾਂ ਬੰਦ ਰਹਿਣਗੀਆਂ। ਇਸੇ ਤਰ੍ਹਾਂ ਲੌਕਡਾਊਨ ਦੇ ਸਮੇਂ ਦੌਰਾਨ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਹੋਵੇਗੀ। ਉਦਯੋਗ ਨੂੰ ਖੋਲਣ ਲਈ ਆਪਣੀ ਸਰਕਾਰ ਦੀ ਦਿਲਚਸਪੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਜਿਹੜੇ ਉਦਯੋਗ ਕਾਮਿਆਂ ਦੇ ਰਹਿਣ-ਸਹਿਣ ਦਾ ਬੰਦੋਬਸਤ ਕਰ ਸਕਦੇ ਹੋਣ ਜਾਂ ਫਿਰ ਕਾਮੇ ਨਾਲ ਲਗਦੇ ਇਲਾਕਿਆਂ ਤੋਂ ਆਉਂਦੇ ਹਨ, ਨੂੰ ਆਪਣੇ ਯੂਨਿਟ ਚਲਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਅਰਚਥਾਰੇ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ। ਲੌਕਡਾਊਨ ਦੇ ਸਮੇਂ ਦੌਰਾਨ ਬਾਹਰਲੇ ਸੂਬਿਆਂ ਵਿੱਚ ਵੱਡੀ ਗਿਣਤੀ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ•ਾਂ ਨੂੰ ਵਾਪਸ ਲਿਆਉਣਾ ਉਨ•ਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਇਨ੍ਹਾਂ ਨੂੰ 21 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੀ ਗਈ ਰਾਹਤ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਪਿਛਲੇ 38 ਦਿਨਾਂ ਤੋਂ ਕਰਫਿਊ ਦੀਆਂ ਵੱਖ-ਵੱਖ ਬੰਦਸ਼ਾਂ 'ਚ ਰਹਿ ਰਹੇ ਹਨ। ਕੋਰੋਨਾ ਵਾਇਰਸ ਨੂੰ ਲੰਮੀ ਲੜਾਈ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਵੱਖ-ਵੱਖ ਮਾਹਿਰਾਂ ਦੀ ਇਸ ਬਾਰੇ ਵੱਖੋ-ਵੱਖ ਰਾਏ ਹੈ ਪਰ ਅਜਿਹੇ ਸੰਕੇਤ ਮਿਲਦੇ ਹਨ ਕਿ ਕੋਰੋਨਾ ਵਾਇਰਸ ਦਾ ਸੰਕਟ ਜੁਲਾਈ/ਅਗਸਤ ਤੱਕ ਜਾਂ ਇੱਥੋਂ ਤੱਕ ਸਤੰਬਰ ਤੱਕ ਜਾਰੀ ਰਹੇਗਾ। -PTCNews-
coronavirus-punjab punjab-curfew
Advertisment

Stay updated with the latest news headlines.

Follow us:
Advertisment