Wed, Jun 18, 2025
Whatsapp

ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Reported by:  PTC News Desk  Edited by:  Shanker Badra -- February 27th 2021 03:42 PM
ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮਾਸਟਰ ਦਾਤਾਰ ਸਿੰਘ ਦਾ ਅੰਤਿਮ ਸਸਕਾਰ ਅੱਜ ਸਥਾਨਕ ਗੁੰਮਟਾਲਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਹੈ। ਉਨ੍ਹਾਂ ਦਾ ਬੇਟਾ ਤੇ ਬੇਟੀ ਆਸਟ੍ਰੇਲੀਆ ਤੋਂ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੇ ਸਨ ,ਜਿਨ੍ਹਾਂ ਦੀ ਪਰਿਵਾਰ ਵਲੋਂ ਉਡੀਕ ਕੀਤੀ ਜਾ ਰਹੀ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ ਤੋਂ ਇਲਾਵਾ ਕਿਸਾਨ ਯੂਨੀਅਨਾਂ ਨਾਲ ਸਬੰਧਿਤ ਆਗੂ ਤੇ ਹੋਰ ਬੁੱਧੀਜੀਵੀ ਸ਼ਾਮਿਲ ਸਨ। ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ [caption id="attachment_478181" align="aligncenter" width="1280"]Punjab farmer leader Master Datar Singh cremation in Gumtala ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ[/caption] ਕਿਸਾਨ ਆਗੂਆਂ ਵਲੋਂ ਮਾਸਟਰ ਦਾਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਝੰਡੇ ਵਿਚ ਲਪੇਟ ਕੇ ਗੁਮਟਾਲਾ ਦੇ ਸ਼ਮਸ਼ਾਨ ਘਾਟ ਲਿਜਾਇਆ ਗਿਆ ਤੇ ਸ਼ਰਧਾਂਜਲੀ ਦਿੱਤੀ ਗਈ। ਜਿੱਥੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਡਾਕਟਰ ਰਾਜ ਕੁਮਾਰ ਵੇਰਕਾ , ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਸਮੇਤ ਅਨੇਕਾਂ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ। [caption id="attachment_478179" align="aligncenter" width="1280"]Punjab farmer leader Master Datar Singh cremation in Gumtala ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ[/caption] ਦੱਸਿਆ ਜਾਂਦਾ ਹੈ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ ਦੇ ਨਜ਼ਦੀਕ ਖੇਤੀ ਕਾਨੂੰਨ 'ਤੇ ਇੱਕ ਸੈਮੀਨਾਰ ਵਿੱਚ ਮਾਸਟਰ ਦਾਤਾਰ ਸਿੰਘ ਭਾਸ਼ਣ ਦੇ ਰਹੇ ਸਨ,ਉਹ ਅਖੀਰਲੇ ਬੁਲਾਰੇ ਸਨ, ਉਨ੍ਹਾਂ ਨੇ ਖੇਤੀ ਕਾਨੂੰਨ ਬਾਰੇ ਬੋਲਦਿਆਂ ਅਖ਼ੀਰ ਵਿੱਚ ਕਿਹਾ ਅਲਵਿਦਾ ! ਮੇਰਾ ਸਮਾਂ ਖ਼ਤਮ ਹੋ ਗਿਆ ਹੈ,ਇਹ ਸ਼ਬਦ  ਕਹਿਕੇ ਮਾਸਟਰ ਦਾਤਾਰ ਸਿੰਘ ਆਪਣੀ ਕੁਰਸੀ 'ਤੇ ਬੈਠ ਗਏ ਪਰ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਹੇਠਾਂ ਡਿੱਗ ਗਏ। [caption id="attachment_478178" align="aligncenter" width="1280"]Punjab farmer leader Master Datar Singh cremation in Gumtala ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ , ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ[/caption] ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਜਲਦੀ-ਜਲਦੀ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਜਿਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ। ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਮਾਸਟਰ ਦਾਤਾਰ ਸਿੰਘ ਵਲੋਂ ਪਿਛਲੇ 28 ਵਰ੍ਹਿਆਂ ਤੋਂ ਕਿਸਾਨੀ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਮਾਸਟਰ ਦਾਤਾਰ ਸਿੰਘ   ਸੰਯੁਕਤ ਮੋਰਚੇ ਦੀ 32 ਮੈਂਬਰੀ ਕਮੇਟੀ ਦੇ ਮੋਢੀਆਂ 'ਚੋ ਇਕ ਸਨ।  ਅੱਜ ਮਾਸਟਰ ਦਾਤਾਰ ਸਿੰਘ ਦਾ ਗਮਗੀਨ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ। -PTCNews


Top News view more...

Latest News view more...

PTC NETWORK