Thu, Apr 25, 2024
Whatsapp

ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ 'ਚ ਡਟਿਆ ਅਕਾਲੀ ਦਲ, ਵਿੱਤ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

Written by  Jashan A -- February 28th 2020 10:43 AM
ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ 'ਚ ਡਟਿਆ ਅਕਾਲੀ ਦਲ, ਵਿੱਤ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ 'ਚ ਡਟਿਆ ਅਕਾਲੀ ਦਲ, ਵਿੱਤ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

ਚੰਡੀਗੜ੍ਹ: ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। Punjab Farmers Family Protest SADਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆ ਅਗਵਾਈ 'ਚ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਵੱਲੋਂ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤੇ ਲਗਾਤਾਰ ਪੰਜਾਬ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਫ਼ਿਰੋਜ਼ਪੁਰ ਪੁਲਿਸ ਨੇ 3 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਮੈਡੀਕਲ ਸਟੋਰ ਮਾਲਕ ਕੀਤਾ ਕਾਬੂ ਇਸ ਮੌਕੇ ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਦੇ ਮੁਕੰਮਲ ਕਰਜ਼ਿਆਂ ਨੂੰ ਮੁਆਫ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਮੁੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਦਨ 'ਚ ਚੁੱਕਿਆ ਜਾ ਸਕਦਾ ਹੈ। Punjab Farmers Family Protest SADਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਪੱਤਾ ਖੇਡਿਆ ਸੀ ਤੇ ਪੰਜਾਬ ਦੇ ਕਿਸਾਨਾਂ ਨਾਲ ਵਾਅਦੇ ਤੇ ਦਾਅਵੇ ਕੀਤੇ ਗਏ ਸਨ ਕਿ ਉਹਨਾਂ ਦਾ ਕਰਜ਼ਾ ਮੁਕੰਮਲ ਮੁਆਫ ਕੀਤਾ ਜਾਵੇਗਾ, ਪਰ ਅਜੇ ਤੱਕ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨੇ ਕੀਤੇ ਗਏ,ਜਿਸ ਕਾਰਨ ਹੁਣ ਤਕ ਪੰਜਾਬ ਦੇ ਅਨੇਕਾਂ ਕਿਸਾਨ ਖੁਦਕੁਸ਼ੀਆਂ ਦੇ ਰਾਹ 'ਤੇ ਤੁਰ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ। -PTC News


Top News view more...

Latest News view more...