ਫ਼ਾਜ਼ਿਲਕਾ 'ਚ ਫੁੱਟਿਆ ਕੋਰੋਨਾ ਬੰਬ, ਇੱਕ ਦਿਨ 'ਚ ਕੋਰੋਨਾ ਦੇ 30 ਨਵੇਂ ਕੇਸ ਆਏ ਸਾਹਮਣੇ

By Shanker Badra - May 05, 2020 10:05 am

ਫ਼ਾਜ਼ਿਲਕਾ 'ਚ ਫੁੱਟਿਆ ਕੋਰੋਨਾ ਬੰਬ, ਇੱਕ ਦਿਨ 'ਚ ਕੋਰੋਨਾ ਦੇ 30 ਨਵੇਂ ਕੇਸ ਆਏ ਸਾਹਮਣੇ:ਫ਼ਾਜ਼ਿਲਕਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਫ਼ਾਜ਼ਿਲਕਾ 'ਚ ਅੱਜ 30 ਹੋਰ ਲੋਕਾਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ।

ਫ਼ਾਜ਼ਿਲਕਾ 'ਚ ਕੋਰੋਨਾ ਵਾਇਰਸ ਦੇ 30 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 34 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਵੱਲੋਂ ਦਿੱਤੀ ਗਈ ਹੈ। ਜਿਹੜੇ ਕੋਰੋਨਾ ਪਾਜੀਟਿਵ ਫ਼ਾਜ਼ਿਲਕਾ ਵਿਚ ਪਾਏ ਗਏ ਹਨ,ਉਨ੍ਹਾਂ ਵਿਚੋਂ 13 ਅਬੋਹਰ ਤੋਂ, 9 ਫ਼ਾਜ਼ਿਲਕਾ ਤੋਂ, 7 ਜਲਾਲਾਬਾਦ ਤੋਂ ਅਤੇ ਇਕ ਰਾਜਸਥਾਨ ਦੇ ਪਿੰਡਾਂ ਤੋਂ ਹੈ।

ਇਨ੍ਹਾਂ 'ਚ ਵੱਡੀ ਗਿਣਤੀ 'ਚ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਹੈ। ਫ਼ਾਜ਼ਿਲਕਾ 'ਚ ਇੰਨੀ ਵੱਡੀ ਗਿਣਤੀ ਵਿਚ ਪਾਜ਼ੀਟਿਵ ਕੇਸਾਂ ਦੇ ਸਾਹਮਣੇ ਆਉਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਿਸ ਤੋਂ ਬਾਅਦ ਅਹਿਤਿਆਤ ਦੇ ਤੌਰ 'ਤੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਵਿਅਕਤੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਜਿਹੜੇ ਇੰਫੈਕਟਿਡ ਲੋਕਾਂ ਦੇ ਸੰਪਰਕ ਵਿਚ ਆਏ ਹਨ। ਦੱਸ ਦੇਈਏ ਕਿ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ।
-PTCNews

adv-img
adv-img