Advertisment

ਲੁਧਿਆਣਾ: ਗੱਤਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

author-image
Baljit Singh
New Update
ਲੁਧਿਆਣਾ: ਗੱਤਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Advertisment
publive-image ਲੁਧਿਆਣਾ: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਆਰ. ਐਸ. ਇੰਡਸਟਰੀ ਦੇ ਗੋਦਾਮ ਵਿਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਦੇਖਦਿਆਂ ਹੀ ਦੇਖਦਿਆਂ ਅੱਗ ਤੇਜ਼ੀ ਨਾਲ ਫੈਲ ਗਈ ਕਿਉਂਕਿ ਬੀਤੀ ਰਾਤ ਲਗਾਤਾਰ ਤੇਜ਼ ਹਵਾਵਾਂ ਚੱਲਣ ਕਰਕੇ ਅੱਗ ਲਗਾਤਾਰ ਫੈਲਦੀ ਗਈ। ਇਸ ਦੌਰਾਨ ਲੱਖਾਂ ਦੇ ਨੁਕਸਾਨ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਪੜੋ ਹੋਰ ਖਬਰਾਂ:
Advertisment
ਸੰਸਦ ’ਚ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਇਸ ਤੋਂ ਬਾਅਦ ਤੁਰੰਤ ਲੁਧਿਆਣਾ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਗੱਡੀਆਂ ਪਾਣੀ ਲੈ ਕੇ ਮੌਕੇ 'ਤੇ ਪਹੁੰਚੀ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ ਗਿਆ ਪਰ ਪੂਰੀ ਰਾਤ ਅੱਗ ਸੁਲਗਦੀ ਰਹੀ ਅਤੇ ਸਵੇਰੇ ਮੁੜ ਤੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆ ਅੱਗ ਬੁਝਾਊ ਅਮਲੇ ਦੇ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਬੀਤੀ ਰਾਤ ਅੱਗ ਲੱਗੀ ਸੀ ਅਤੇ ਉਨ੍ਹਾਂ ਨੇ ਤੁਰੰਤ ਲੁਧਿਆਣਾ ਦੇ ਚਾਰੇ ਸਟੇਸ਼ਨਾਂ ਤੋਂ ਗੱਡੀਆਂ ਮੰਗਾਂ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ। ਪੜੋ ਹੋਰ ਖਬਰਾਂ: 2020 ‘ਚ ਦਵਾਈਆਂ ਦੀ ਓਵਰਡੋਜ਼ ਕਾਰਨ ਅਮਰੀਕਾ ‘ਚ ਹੋਈਆਂ 93 ਹਜ਼ਾਰ ਮੌਤਾਂ ਉਨ੍ਹਾਂ ਕਿਹਾ ਕਿ ਪਾਣੀ ਦੂਰੋਂ ਲਿਆਉਣ ਕਰਕੇ ਅੱਗ 'ਤੇ ਕਾਬੂ ਪਾਉਣ 'ਚ ਕਾਫੀ ਮੁਸ਼ਕਿਲਾਂ ਆਈਆਂ ਪਰ ਹੁਣ ਕਾਫੀ ਹੱਦ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਪਤਾ ਲੱਗਿਆ ਪਰ ਨੁਕਸਾਨ ਕਾਫੀ ਹੋਇਆ ਅਤੇ ਗੱਤੇ ਦੀ ਫੈਕਟਰੀ ਹੋਣ ਕਰਕੇ ਅੱਗ ਤੇਜ਼ੀ ਨਾਲ ਫੈਲੀ। ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ -PTC News publive-image-
punjab-fire-factory-ludhiana
Advertisment

Stay updated with the latest news headlines.

Follow us:
Advertisment