Advertisment

ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ, ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

author-image
Jashan A
Updated On
New Update
ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ, ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ
Advertisment
ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ, ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਨੁਕਸਾਨ ਲਈ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਚੰਡੀਗੜ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ ’ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜਾਂ ਨੂੰ ਤੁਰੰਤ ਕੁਦਰਤੀ ਆਫ਼ਤ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਹੜਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਵੱਖ-ਵੱਖ ਕੰਪਨੀਆਂ ਤੋਂ ਬੀਮਾ ਕਲੇਮ ਕਰਨ ਵਿੱਚ ਸੁਵਿਧਾ ਹਾਸਲ ਹੋਵੇ। ਸੂਬੇ ਵਿੱਚ ਹੜਾਂ ਦੀਆਂ ਤਿਆਰੀਆਂ ਦਾ ਸਮੀਖਿਆ ਕਰਨ ਲਈ ਆਪਣੇ ਸਰਕਾਰੀ ਰਿਹਾਇਸ਼ ਵਿਖੇ ਸ਼ਾਮ ਨੂੰ ਸੱਦੀ ਉਚ ਪੱਧਰੀ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਤਕਰੀਬਨ 100 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ ਜੋ ਕਿ ਪਿਛਲੀਆਂ ਫਸਲਾਂ/ਵਾਢੀ ਸਬੰਧੀ ਹਨ ਤਾਂ ਜੋ ਮਾਲ ਵਿਭਾਗ ਵੱਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਰਾਹੀਂ ਇਨਾਂ ਦੀ ਤੇਜ਼ੀ ਨਾਲ ਵੰਡ ਕੀਤੀ ਜਾ ਸਕੇ। ਹੋਰ ਪੜ੍ਹੋ:ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ ਕੈਪਟਨ ਅਮਰਿੰਦਰ ਸਿੰਘ ਜਿਨਾਂ ਨੇ ਅੱਜ ਸਵੇਰੇ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਬਣਾ ਕੇ ਸਥਿਤੀ ਉਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਨਾ ਸਿਰਫ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਸਗੋਂ ਹੜਾਂ ਦੀ ਰੋਕਥਾਮ ਲਈ ਇੰਤਜ਼ਾਮ ਵੀ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਇਹ ਵੀ ਦਿਸ਼ਾ ਨਿਰਦੇਸ਼ ਦਿੱਤੇ ਕਿ ਨਿਰਧਾਰਤ ਨਿਯਮਾਂ ਮੁਤਾਬਕ ਮੁਆਵਜ਼ੇ ਦੀ ਵੰਡ ਖਾਸ ਕਰ ਕੇ ਮੌਤ ਦੇ ਮਾਮਲਿਆਂ ਵਿੱਚ ਮਿ੍ਰਤਕ ਦੇ ਵਾਰਸਾਂ ਨੂੰ ਤੇਜ਼ੀ ਨਾਲ ਕੀਤੀ ਜਾਵੇ ਜਦੋਂ ਕਿ ਪਰਵਾਸੀ ਮਜ਼ਦੂਰਾਂ ਨੂੰ ਆਰਜ਼ੀ ਗੁਜ਼ਾਰਾ ਭੱਤਾ ਦਿੱਤਾ ਜਾਵੇ ਜੋ ਕਿ ਸੂਬੇ ਦੀ ਨੀਤੀ ਅਨੁਸਾਰ ਮੌਜੂਦਾ ਰਾਹਤ ਨਿਯਮਾਂ ਅਧੀਨ ਨਹੀਂ ਆਉਦੇ। ਉਨਾਂ ਕਿਹਾ ਕਿ ਇਹ ਰਾਹਤ ਮੁੱਖ ਮੰਤਰੀ ਦੇ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਡਰੇਨੇਜ ਵਿਭਾਗ ਨੂੰ ਫੌਜ ਦੀ ਮੱਦਦ ਨਾਲ ਪਾੜ ਪੂਰਨ ਦੇ ਤੁਰੰਤ ਨਿਰਦੇਸ਼ ਦਿੱਤੇ ਅਤੇ ਇਸ ਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਡੈਮਾਂ ਦੇ ਫਲੱਡ ਗੇਟ ਖੋਲਣ ਦੀ ਸੂਰਤ ਵਿੱਚ ਵਧੇਰੇ ਚੌਕਸ ਰਹਿਣ ਦੇ ਹੁਕਮ ਵੀ ਦਿੱਤੇ।ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਸਕੱਤਰੇਤ ਅਤੇ ਮੁੱਖ ਸਕੱਤਰ ਵੱਲੋਂ ਚੰਡੀਮੰਦਰ ਦੀ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਦੇ ਦਫਤਰ ਨਾਲ ਪੂਰਨ ਤਾਲਮੇਲ ਰੱਖਿਆ ਜਾਵੇ ਅਤੇ ਉਨਾਂ ਨੂੰ ਫੌਜੀ ਸਹਾਇਤਾ ਸਬੰਧੀ ਸੂਬੇ ਦੀਆਂ ਲੋੜਾਂ ਤੋਂ ਜਾਣੂੰ ਕਰਵਾਇਆ ਜਾਵੇ। ਸਬੰਧਤ ਡਿਪਟੀ ਕਮਿਸ਼ਨਰ ਆਪਣੇ ਪੱਧਰ ’ਤੇ ਹਾਲਤ ਨੂੰ ਦੇਖਦੇ ਹੋਏ ਬੇਨਤੀ ਭੇਜਣਗੇ। ਹੋਰ ਪੜ੍ਹੋ:ਕੈਪਟਨ ਨੇ ਸਾਲ 2017 ਦੇ ਹੜ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਰਾਸ਼ੀ ਸਬੰਧੀ ਦਿੱਤੇ ਇਹ ਹੁਕਮ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਹਿਰੀ ਪ੍ਰਸ਼ਾਸਨ, ਸਿੰਜਾਈ/ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਨਹਿਰਾਂ ਵਿੱਚ ਪਾਣੀ ਛੱਡਣਾ ਯਕੀਨੀ ਬਣਾਇਆ ਜਾ ਸਕੇ ਅਤੇ ਨਦੀਆਂ ਵਿੱਚ ਪਾਣੀਆਂ ਦਾ ਵਹਾਅ ਸੰਤੁਲਨ ਵਿੱਚ ਰਹੇ। ਰਾਵੀ ਦਰਿਆ ਉਤੇ ਰਣਜੀਤ ਸਾਗਰ ਡੈਮ ਦੇ ਸਬੰਧ ਵਿੱਚ, ਜਿਸ ਦਾ ਪ੍ਰਬੰਧ ਅਤੇ ਚਲਾਉਣ ਸਬੰਧੀ ਅਧਿਕਾਰ ਸੂਬੇ ਦੇ ਜਲ ਸਰੋਤ/ਸਿੰਜਾਈ ਵਿਭਾਗ ਅਤੇ ਪਾਵਰਕੌਮ ਕੋਲ ਹਨ, ਸਥਿਤੀ ਨੂੰ ਨੇੜਿਓ ਵਾਚਿਆ ਜਾਵੇ ਤਾਂ ਜੋ ਪਾਣੀ ਛੱਡਣ ਸਬੰਧੀ ਢੁੱਕਵੇਂ ਪ੍ਰਬੰਧ ਚੁੱਕੇ ਜਾ ਸਕਣ ਅਤੇ ਇਸ ਤੋਂ ਇਲਾਵਾ ਫਲੱਡ ਗੇਟ ਖੋਲਣ ਤੋਂ ਪਹਿਲਾਂ ਅਗਾਊਂ ਸੂਚਨਾ ਦਿੱਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵੱਖੋਂ-ਵੱਖ ਵਿਭਾਗਾਂ ਜਿਸ ਵਿੱਚ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੀ ਸ਼ਾਮਲ ਹਨ, ਨੂੰ ਹੜ ਪ੍ਰਭਾਵਿਤ ਪਿੰਡਾਂ ਵਿੱਚ ਦਵਾਈਆਂ ਅਤੇ ਜਾਨਵਰਾਂ ਲਈ ਚਾਰਾ ਮੁਹੱਈਆ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਸੂਬੇ ਵਿਚਲੀ ਹੜਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਮੁੱਖ ਸਕੱਤਰ ਨੇ ਕਿਹਾ ਕਿ ਸਾਰੀ ਸਥਿਤੀ ਉਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਰਾਹਤ ਤੇ ਬਚਾਅ ਕਾਰਜ ਤਨਦੇਹੀ ਨਾਲ ਜਾਰੀ ਹਨ। ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ ਵਿੱਤ ਕਮਿਸ਼ਨਰ ਮਾਲ ਨੇ ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਆਫ਼ਤ ਨਾਲ ਨਜਿੱਠਣ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ 20 ਲੱਖ ਰੁਪਏ ਪ੍ਰਤੀ ਦੇ ਹਿਸਾਬ ਨਾਲ ਅਗਾਊਂ ਤੌਰ ਉਤੇ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਹੜਾਂ ਤੋਂ ਬਚਾਅ ਦੇ ਕਾਰਜ ਤੇਜ਼ੀ ਨਾਲ ਪੂਰੀ ਕੀਤੇ ਜਾ ਸਕਣ। ਮੀਟਿੰਗ ਵਿੱਚ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ, ਡੀ.ਜੀ.ਪੀ. ਦਿਨਕਰ ਗੁਪਤਾ, ਪ੍ਰਮੁੱਖ ਸਕੱਤਰ (ਜਲ ਸਰੋਤ) ਸਰਵਜੀਤ ਸਿੰਘ, ਸਕੱਤਰ (ਖਰਚਾ) ਵੀ.ਐਨ.ਜ਼ਾਦੇ, ਵਿਸ਼ੇਸ਼ ਸਕੱਤਰ (ਮਾਲ) ਰਾਜੀਵ ਪਰਾਸ਼ਰ ਤੇ ਚੀਫ ਇੰਜਨੀਅਰ ਡਰੇਨੇਜ਼ ਸੰਜੀਵ ਗੁਪਤਾ ਵੀ ਹਾਜ਼ਰ ਸਨ। -PTC News-
punjab-news punjabi-news captain-amarinder-singh latest-punjab-news captain-amarinder-singh-news latest-captain-amarinder-singh-news punjab-flood-areas punjab-flood-areas-news latest-punjab-flood-areas-news
Advertisment

Stay updated with the latest news headlines.

Follow us:
Advertisment