Thu, Apr 25, 2024
Whatsapp

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਤਰ ਮੰਤਰਾਲਿਆਂ ਦੀ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਕਰੇਗੀ ਪੰਜਾਬ ਦਾ ਦੌਰਾ

Written by  Jashan A -- September 05th 2019 08:24 PM
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਤਰ ਮੰਤਰਾਲਿਆਂ ਦੀ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਕਰੇਗੀ ਪੰਜਾਬ ਦਾ ਦੌਰਾ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਤਰ ਮੰਤਰਾਲਿਆਂ ਦੀ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਕਰੇਗੀ ਪੰਜਾਬ ਦਾ ਦੌਰਾ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਤਰ ਮੰਤਰਾਲਿਆਂ ਦੀ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਕਰੇਗੀ ਪੰਜਾਬ ਦਾ ਦੌਰਾ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ (ਸੀ.ਆਈ.ਐਸ.) ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ੍ਹ ਪਹੁੰਚੇਗੀ। ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਕੇਂਦਰ ਦੀ ਇਸ ਟੀਮ ਨੂੰ ਹਾਲ ਹੀ ਵਿੱਚ ਹੜ੍ਹ੍ਹਾਂ ਕਾਰਨ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ। ਹੋਰ ਪੜ੍ਹੋ:ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਇਸ ਮੀਟਿੰਗ ਤੋਂ ਤੁਰੰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਵਾਨਾ ਹੋਵੇਗੀ।ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਪੰਜਾਬ ਨੂੰ ਸੂਬਿਆਂ ਲਈ ਗਠਿਤ ਕੀਤੀ ਅੰਤਰ-ਮੰਤਰਾਲੇ ਟੀਮ ਵਿੱਚ ਸ਼ਾਮਲ ਕਰ ਲਿਆ ਸੀ। -PTC News


Top News view more...

Latest News view more...