Wed, Apr 24, 2024
Whatsapp

ਸੁਖਬੀਰ ਸਿੰਘ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Written by  Jashan A -- August 22nd 2019 10:09 AM -- Updated: August 22nd 2019 10:10 AM
ਸੁਖਬੀਰ ਸਿੰਘ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸੁਖਬੀਰ ਸਿੰਘ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸੁਖਬੀਰ ਸਿੰਘ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ,ਸੁਲਤਾਨਪੁਰ ਲੋਧੀ: ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਸਲਤਲੁਜ ਅਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਕਾਰਨ ਜਲੰਧਰ ਅਤੇ ਰੋਪੜ ਹਲਕੇ 'ਚ ਕਈ ਥਾਈਂ ਪਾੜ ਪੈਣ ਕਾਰਨ ਪਿੰਡਾਂ 'ਚ ਹੜ੍ਹ ਆਇਆ ਹੋਇਆ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। Floodਇਸ ਦਰਮਿਆਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਪਹੁੰਚਣਗੇ, ਜਿਥੇ ਉਹ ਅੱਜ ਦੁਪਹਿਰ 2 ਵਜੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਹੋਰ ਪੜ੍ਹੋ: ਮਹਾਰਾਸ਼ਟਰ: ਹੜ੍ਹ ਪ੍ਰਭਾਵਿਤ ਇਲਾਕੇ 'ਚੋਂ ਬਚਾਏ ਜਾ ਰਹੇ ਲੋਕਾਂ ਦੀ ਪਲਟੀ ਕਿਸ਼ਤੀ, 9 ਮੌਤਾਂ Floodਇਸ ਦੌਰਾਨ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣਨਗੇ। ਤੁਹਾਨੂੰ ਦੱਸ ਦਈਏ ਕਿ ਸਤਲੁਜ ਦਰਿਆ ਨੇ ਸੁਲਤਾਨਪੁਰ ਲੋਧੀ ਹਲਕੇ 'ਚ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਅਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ। -PTC News


Top News view more...

Latest News view more...