Mon, Sep 7, 2026
Whatsapp

ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

Reported by:  PTC News Desk  Edited by:  Shanker Badra -- December 28th 2019 10:50 AM -- Updated: December 28th 2019 10:51 AM
ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ:ਸੰਗਰੂਰ : ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ 78 ਸਾਲਾਂ ਦੇ ਸਨ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਧੀਆਂ ਤੇ ਇੱਕ ਪੁੱਤਰ ਛੱਡ ਗਏ ਹਨ।  ਉਨ੍ਹਾਂ ਦਾ ਸਸਕਾਰ ਅੱਜ 11 ਵਜੇ ਸੰਗਰੂਰ ਵਿਖੇ ਕੀਤਾ ਜਾਵੇਗਾ। ਜਸਬੀਰ ਸਿੰਘ ਕਾਂਗਰਸ ਪਾਰਟੀ ਦੀ ਸੰਗਰੂਰ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਵੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬੁਲਾਰੇ ਵੀ ਰਹੇ ਹਨ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ 1992 'ਚ ਸੰਗਰੂਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਮੰਤਰੀ ਮੰਡਲ 'ਚ ਮੰਤਰੀ ਬਣੇ ਸਨ। ਉਹ ਅੱਜ ਕੱਲ੍ਹ ਸਿਆਸਤ ਵਿੱਚ ਸਰਗਰਮ ਨਹੀਂ ਸਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK