Fri, Apr 26, 2024
Whatsapp

ਪੰਜਾਬ ਸਰਕਾਰ ਆਦਰਸ਼ ਤੇ ਮਾਡਲ ਸਕੂਲਾਂ ਸਮੇਤ ਐਸ.ਐਸ.ਏ ਤੇ ਰਮਸਾ ਹੇਠ ਭਰਤੀ ਹੋਏ 8886 ਅਧਿਆਪਕਾਂ ਦੀਆਂ ਸੇਵਾਵਾਂ ਕਰੇਗੀ ਨਿਯਮਤ

Written by  Shanker Badra -- October 03rd 2018 02:49 PM
ਪੰਜਾਬ ਸਰਕਾਰ ਆਦਰਸ਼ ਤੇ ਮਾਡਲ ਸਕੂਲਾਂ ਸਮੇਤ ਐਸ.ਐਸ.ਏ ਤੇ ਰਮਸਾ ਹੇਠ ਭਰਤੀ ਹੋਏ 8886 ਅਧਿਆਪਕਾਂ ਦੀਆਂ ਸੇਵਾਵਾਂ ਕਰੇਗੀ ਨਿਯਮਤ

ਪੰਜਾਬ ਸਰਕਾਰ ਆਦਰਸ਼ ਤੇ ਮਾਡਲ ਸਕੂਲਾਂ ਸਮੇਤ ਐਸ.ਐਸ.ਏ ਤੇ ਰਮਸਾ ਹੇਠ ਭਰਤੀ ਹੋਏ 8886 ਅਧਿਆਪਕਾਂ ਦੀਆਂ ਸੇਵਾਵਾਂ ਕਰੇਗੀ ਨਿਯਮਤ

ਪੰਜਾਬ ਸਰਕਾਰ ਆਦਰਸ਼ ਤੇ ਮਾਡਲ ਸਕੂਲਾਂ ਸਮੇਤ ਐਸ.ਐਸ.ਏ ਤੇ ਰਮਸਾ ਹੇਠ ਭਰਤੀ ਹੋਏ 8886 ਅਧਿਆਪਕਾਂ ਦੀਆਂ ਸੇਵਾਵਾਂ ਕਰੇਗੀ ਨਿਯਮਤ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਆਦਰਸ਼ ਅਤੇ ਮਾਡਲ ਸਕੂਲਾਂ ਸਣੇ ਸਰਵ ਸਿੱਖਿਆ ਅਭਿਆਨ (ਐਸ.ਐਸ.ਏ), ਰਾਸ਼ਟਰੀਯ ਮਾਧਮਿਕ ਸ਼ਿਕਸ਼ਾ ਅਭਿਆਨ (ਰਮਸਾ) ਹੇਠ ਭਰਤੀ ਕੀਤੇ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਸਰਵ ਸਿੱਖਿਆ ਅਭਿਆਨ ਹੇਠ ਭਰਤੀ 7356 ਅਧਿਆਪਕ, ਰਮਸਾ ਦੇ 1194 ਅਧਿਆਪਕ, ਮਾਡਲ ਸਕੂਲਾਂ ਦੇ 220 ਅਤੇ ਆਦਰਸ਼ ਸਕੂਲਾਂ ਦੇ 116 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਇਨਾਂ ਅਸਾਮੀਆਂ ਨੂੰ ਪੈਦਾ ਕਰਕੇ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦਾ ਰਲੇਵਾਂ ਕਰਕੇ ਇਨਾਂ ਦੀਆਂ ਸੇਵਾਵਾਂ ਨਿਯਮਤ ਕਰਨ ਦੀ ਸਿਫਾਰਸ਼ ਇਸ ਸ਼ਰਤ ’ਤੇ ਕੀਤੀ ਹੈ ਕਿ ਇਨਾਂ ਨੂੰ ਤਿੰਨ ਸਾਲ ਵਾਸਤੇ 10,300 ਰੁਪਏ ਪ੍ਰਤੀ ਮਹੀਨਾ (ਰੈਗੂਲਰ ਤਨਖ਼ਾਹ ਸਕੇਲ ਦੀ ਮੁਢਲੀ ਤਨਖ਼ਾਹ) ਭੁਗਤਾਨ ਕੀਤਾ ਜਾਵੇਗਾ ਪਰ ਕੈਬਨਿਟ ਨੇ ਉਨਾਂ ਨੂੰ 15,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਤਿੰਨ ਸਾਲ ਦੀ ਸਫ਼ਲਤਾਪੂਰਵਕ ਸੇਵਾ ਮੁਕੰਮਲ ਹੋਣ ਤੋਂ ਬਾਅਦ ਇਨਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਹੇਠ ਵਿਭਾਗ ਵਿੱਚ ਨਿਯਮਤ ਕਰ ਦਿੱਤਾ ਜਾਵੇਗਾ। ਇਸ ਕਮੇਟੀ ਨੇ ਇਹ ਸਿਫਾਰਸ਼ ਵੀ ਕੀਤੀ ਹੈ ਕਿ ਇਨਾਂ ਅਧਿਆਪਕਾਂ ਦੀ ਸੀਨੀਆਰਤਾ ਨੂੰ ਇਨਾਂ ਦੀ ਸਰਵਿਸ ਵਿੱਚ ਨਿਯਮਤ ਹੋਣ ਦੀ ਮਿਤੀ ਤੋਂ ਨਿਰਧਾਰਤ ਕੀਤਾ ਜਾਵੇਗਾ।ਅਜਿਹੇ ਅਧਿਆਪਕਾਂ/ਮੁਲਾਜ਼ਮਾਂ ਨੂੰ ਆਪਣੀ ਆਪਸ਼ਨ ਦੇਣ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ।ਵਿਭਾਗ ਵੱਲੋਂ ਇਨਾਂ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦੀ ਅੰਤਰ-ਸੀਨੀਆਰਤਾ ਬਰਕਰਾਰ ਰੱਖੀ ਰੱਖੀ ਜਾਵੇਗੀ।ਜੇਕਰ ਆਪਸ਼ਨ 15 ਦਿਨਾਂ ਤੋਂ ਬਾਅਦ ਦਿੱਤੀ ਜਾਂਦੀ ਹੈ ਤਾਂ ਸੀਨੀਆਰਤਾ ਦੀ ਤੀਰਕ ਆਪਸ਼ਨ ਹਾਸਲ ਕਰਨ ਦੀ ਤਰੀਕ ਦੇ ਆਧਾਰ ’ਤੇ ਤੈਅ ਹੋਵੇਗੀ। ਨਿਯਮਾਂ ਤਹਿਤ ਵਿਭਾਗ ਵਿੱਚ ਅਸਾਮੀਆਂ ਦਾ ਪੂਰਨ ਤੌਰ ’ਤੇ ਤਰਕਸੰਗਤ ਹੋਣ ਤੱਕ ਅਧਿਆਪਕਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ। ਉਪਰੋਕਤ ਸਾਰੀਆਂ ਸੁਸਾਇਟੀਆਂ ਦੇ ਅਧਿਆਪਕਾਂ/ਮੁਲਾਜ਼ਮਾਂ ਨੂੰ ਇਕ ਆਪਸ਼ਨ ਦਿੱਤੀ ਜਾ ਸਕਦੀ ਹੈ ਕਿ ਉਹ ਆਪਣੀਆਂ ਸੇਵਾਵਾਂ ਵਿਭਾਗ ਵਿੱਚ ਰਲੇਵੇਂ ਨਾਲ ਨਿਯਮਤ ਕਰਵਾਉਣ ਜਾਂ ਸਬੰਧਤ ਸੁਸਾਇਟੀਆਂ ਵਿੱਚ ਸੇਵਾ ਜਾਰੀ ਰੱਖਣਾ ਚਾਹੁੰਦੇ ਹਨ।ਜੇਕਰ ਉਹ ਸੁਸਾਇਟੀ ਵਿੱਚ ਹੀ ਸੇਵਾਵਾਂ ਜਾਰੀ ਰੱਖਣ ਦੀ ਆਪਸ਼ਨ ਚੁਣਦੇ ਹਨ ਤਾਂ ਉਨਾਂ ਨੂੰ ਮੌਜੂਦਾ ਤਨਖਾਹ ਮਿਲਦੀ ਰਹੇਗੀ। ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਭਰਤੀਆਂ ਭਾਰਤ ਸਰਕਾਰ ਦੇ ਪੇਅ-ਸਕੇਲ ’ਤੇ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਿੱਖਿਆ ਮੰਤਰੀ ਓ.ਪੀ. ਸੋਨੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਐਸ.ਐਸ.ਏ. ਅਤੇ ਰਮਸਾ ਪ੍ਰੋਗਰਾਮ ਅਧੀਨ ਸਮੇਂ-ਸਮੇਂ ’ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ ਤਾਂ ਕਿ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ।ਇਹ ਦੋਵੇਂ ਕੇਂਦਰੀ ਸਪਾਂਸਰ ਸਕੀਮਾਂ ਹਨ ਜਿਸ ਲਈ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ 60:40 ਦੇ ਅਨੁਪਾਤ ਨਾਲ ਫੰਡ ਦਿੱਤੇ ਜਾਂਦੇ ਹਨ।ਐਸ.ਐਸ.ਏ. ਪ੍ਰੋਗਰਾਮ ਤਹਿਤ ਲਗਪਗ 7356 ਅਧਿਆਪਕਾਂ ਦੀ ਭਰਤੀ ਕੀਤੀ ਗਈ ਜਿਸ ਵਿੱਚ 1078 ਈ.ਟੀ.ਟੀ. ਅਤੇ 7356 ਮਾਸਟਰ ਕਾਡਰ ਅਧਿਆਪਕ ਸ਼ਾਮਲ ਹਨ। ਇਸੇ ਤਰਾਂ ਰਮਸਾ ਅਧੀਨ ਹੈੱਡ ਮਾਸਟਰਾਂ ਸਮੇਤ 1194 ਅਧਿਆਪਕਾਂ ਦੀ ਭਰਤੀ ਕੀਤੀ ਗਈ। ਸਰਵ ਸਿੱਖਿਆ ਅਭਿਆਨ ਤਹਿਤ ਪਹਿਲੀ ਤੋਂ ਅਠਵੀਂ ਜਮਾਤ ਤੱਕ ਜਦਕਿ ਰਮਸਾ ਅਧੀਨ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਤਾਲੀਮ ਦਿੱਤੀ ਜਾਂਦੀ ਹੈ।ਕੇਂਦਰੀ ਸਪਾਂਸਰ ਸਕੀਮਾਂ ਦਾ ਲਾਭ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਇਨਾਂ ਦੋਵੇਂ ਪ੍ਰੋਗਰਾਮਾਂ ਅਧੀਨ ਪਾਰਦਰਸ਼ੀ ਢੰਗ ਨਾਲ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ।ਇਸ ਵੇਲੇ ਇਹ ਅਧਿਆਪਕ ਵੱਖ-ਵੱਖ ਸਕੂਲਾਂ ਵਿੱਚ ਪੜਾ ਰਹੇ ਹਨ ਜਿਨਾਂ ਵਿੱਚ ਬਹੁਤੇ ਐਸ.ਐਸ.ਏ. ਅਤੇ ਰਮਸਾ ਅਧੀਨ ਅਪਗ੍ਰੇਡ ਕੀਤੇ ਸਕੂਲ ਹਨ। -PTCNews


Top News view more...

Latest News view more...