Wed, Apr 24, 2024
Whatsapp

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

Written by  Shanker Badra -- September 07th 2021 09:57 AM -- Updated: September 07th 2021 11:18 AM
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 'ਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। [caption id="attachment_530825" align="aligncenter" width="600"] ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ[/caption] ਦਰਅਸਲ 'ਚ ਪੀਟੀਸੀ ਨਿਊਜ਼ ਦੀ ਖ਼ਬਰ ਨਸ਼ਰ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੁੰਭਕਰਨੀ ਨੀਂਦ ਖੁੱਲੀ ਹੈ।ਪਹਿਲਾਂ ਲੋਕਾਂ ਵਲੋਂ ਛੁੱਟੀ ਨਾ ਕਰਨ ਦਾ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਅੱਜ ਸਵੇਰੇ 9 ਵਜੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। [caption id="attachment_530882" align="aligncenter" width="933"] ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ[/caption] ਪੰਜਾਬ ਸਰਕਾਰ ਵੱਲੋਂ ਅੱਜ ਦੇਰੀ ਨਾਲ ਕੀਤੀ ਛੁੱਟੀ ਦੇ ਐਲਾਨ ਕਾਰਨ ਜਿੱਥੇ ਛੋਟੇ-ਛੋਟੇ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਖੱਜਲ ਖੁਆਰ ਹੋਣਾ ਪਿਆ ਹੈ , ਉੱਥੇ ਹੀ ਪਿੰਡਾਂ ਤੋਂ ਸ਼ਹਿਰਾਂ 'ਚ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮਾਂ ਕਾਰਾ ਲਈ ਗਏ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। [caption id="attachment_530824" align="aligncenter" width="260"] ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ[/caption] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸੰਪਨ ਹੋਇਆ ਹੈ। -PTCNews


Top News view more...

Latest News view more...