Wed, Jul 16, 2025
Whatsapp

ਪੰਜਾਬ ਸਰਕਾਰ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

Reported by:  PTC News Desk  Edited by:  Riya Bawa -- December 31st 2021 04:43 PM -- Updated: December 31st 2021 04:44 PM
ਪੰਜਾਬ ਸਰਕਾਰ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਾਂਸ ਨਾਇਕ ਜਸਬੀਰ ਸਿੰਘ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਵਿਰੁੱਧ ਬਹਾਦਰੀ ਨਾਲ ਲੜਦਿਆਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ `ਤੇ ਲਾਉਂਦਿਆਂ ਸ਼ਹੀਦ ਵੱਲੋਂ ਦਿਖਾਈ ਗਈ ਸਮਰਪਿਤ ਭਾਵਨਾ, ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਅਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂੰਈਂ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ। -PTC News


Top News view more...

Latest News view more...

PTC NETWORK
PTC NETWORK