ਕੋਰੋਨਾ ਪੀੜਿਤ ਮਰੀਜ਼ਾਂ ਦੇ ਇਲਾਜ ਤੋਂ ਕੀਤਾ ਇਨਕਾਰ ਤਾਂ ਹਸਪਤਾਲਾਂ ਦੇ ਹੋਣਗੇ ਲਾਇਸੈਂਸ ਰੱਦ

https://www.ptcnews.tv/wp-content/uploads/2020/04/be93c014-650f-45ea-a451-2d73f0915f94-1.jpg

ਕੋਰੋਨਾ ਪੀੜਿਤ ਮਰੀਜ਼ਾਂ ਦੇ ਇਲਾਜ ਤੋਂ ਕੀਤਾ ਇਨਕਾਰ ਤਾਂ ਹਸਪਤਾਲਾਂ ਦੇ ਹੋਣਗੇ ਲਾਇਸੈਂਸ ਰੱਦ : ਚੰਡੀਗੜ੍ਹ: ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਤਕਰੀਬਨ ਸਾਰੇ ਹੀ ਦੇਸ਼ਾਂ ‘ਚ ਘਰ ਕਰ ਚੁੱਕਾ ਹੈ । ਭਾਰਤ ਦੇਸ਼ ‘ਚ ਕੋਰੋਨਾ ਵਾਇਰਸ ਦੇ ਅੰਕੜੇ 3700 ਤੋਂ ਪਾਰ ਹੋ ਚੁੱਕੇ ਹਨ। ਪੰਜਾਬ ‘ਚ ਵੀ ਕੋਰੋਨਾ ਵਾਇਰਸ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ , ਅੱਜ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 68 ਹੋ ਚੁੱਕੀ ਹੈ । ਜਿੱਥੇ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਮਰੀਜ਼ਾਂ ਦੀ ਮੌਤ ਦੀ ਗਿਣਤੀ 5 ਤੱਕ ਅੱਪੜੀ ਹੈ ਉੱਥੇ ਹੀ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੀ 1800 ਤੋਂ ਪਾਰ ਹੋ ਚੁੱਕੀ ਹੈ । ਪੰਜਾਬ ਦੇ ਵੱਧ ਰਹੇ ਅੰਕੜਿਆਂ ਨੂੰ ਮੱਦੇਨਜ਼ਰ ਰੱਖ ਕੇ ਸੂਬਾਈ ਸਰਕਾਰ ਵੱਲੋਂ ਪ੍ਰਬੰਧ ਹੋਰ ਵੀ ਕਰੜੇ ਕੀਤੇ ਜਾ ਰਹੇ ਹਨ ।

https://ptcnews-wp.s3.ap-south-1.amazonaws.com/wp-content/uploads/2020/04/253b8a4e-3074-473b-8465-9948bcaa0577.jpg

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮੌਜੂਦਾ ਹਲਾਤ ਨੂੰ ਦੇਖਦਿਆਂ ਕਿਹਾ ਕਿ ਕਿ ਜੇਕਰ ਕੋਈ ਵੀ ਪ੍ਰਾਈਵੇਟ ਹਸਪਤਾਲ ਕੋਰੋਨਾ ਵਾਇਰਸ ਤੋਂ ਪੀੜਿਤ ਮਰੀਜ਼ਾਂ ਦਾ ਇਲਾਜ਼ ਕਰਨ ਤੋਂ ਮਨਾਹੀ ਕਰਦਾ ਹੈ ਤਾਂ ਸਿਹਤ ਵਿਭਾਗ ਨੂੰ ਉਸ ਹਸਪਤਾਲ ਦਾ ਲਾਇਸੈਂਸ ਰੱਦ ਕਰਨਾ ਚਾਹੀਦਾ ਹੈ । ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿਤ ਲਈ ਫ਼ੈਸਲਾ ਕਰਦੇ ਹੋਏ ਇਹ ਦੱਸਿਆ ਕਿ ਪੰਜਾਬ ‘ਚ ਵਿਦੇਸ਼ ਤੋਂ ਕਈ ਯਾਤਰੀ ਆਏ ਹਨ , ਇਸ ਲਈ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਜੇਕਰ ਇਸ ਸਥਿੱਤੀ ਦੌਰਾਨ ਕੋਈ ਹਸਪਤਾਲ ਮਰੀਜ਼ਾਂ ਦੇ ਇਲਾਜ ਤੋਂ ਇਨਕਾਰੀ ਕਰਦਾ ਹੈ ਤਾਂ ਉਹ ਬਖਸ਼ਿਆ ਨਹੀਂ ਜਾਵੇਗਾ ।

ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਵਿਦੇਸ਼ਾਂ ‘ਚੋਂ ਪੰਜਾਬ ਆ ਕੇ ਸਿਹਤ ਵਿਭਾਗ ਨੂੰ ਇਤਲਾਹ ਨਹੀਂ ਕੀਤਾ ਜਾਂ ਆਪਣੀ ਜਾਣਕਾਰੀ ਛੁਪਾਈ ਹੈ ਉਹਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ । ਕੈਪਟਨ ਅਮਰਿੰਦਰ ਸਿੰਘ ਅਨੁਸਾਰ ਅਜਿਹੇ ਮਾਮਲੇ ‘ਚ ਗਲਤੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹੀ ਸੰਕਟ ਦੀ ਸਥਿੱਤੀ ‘ਚ ਜੇਕਰ ਕੋਈ ਐਮਰਜੈਂਸੀ ਆਉਂਦੀ ਹੈ ਤਾਂ ਉਸਨੂੰ ਪਹਿਲ ਦੇ ਅਧਾਰ ‘ਤੇ ਨਜਿੱਠਿਆ ਜਾਵੇਗਾ ।

https://ptcnews-wp.s3.ap-south-1.amazonaws.com/wp-content/uploads/2020/04/a207abbc-8df6-4baf-bdae-acb342e3c8ff.jpg

ਅਗਲੇ ਕੁਝ ਹਫ਼ਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਦੀ ਕਟੌਤੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ 8 ਅਪ੍ਰੈਲ ਤੱਕ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਹੈ। ਮੰਤਰੀ ਮੰਡਲ ‘ਚ ਕੀਤੀ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਚਾਉਣਾ ਸਾਡੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਅਸੀਂ ਆਪਣੇ ਇਸ ਫਰਜ਼ ਨੂੰ ਇਸਨੂੰ ਪਹਿਲ ਦੇ ਅਧਾਰ ‘ਤੇ ਰੱਖਾਂਗੇ ।

ਦੱਸ ਦੇਈਏ ਕਿ ਸੂਬੇ ‘ਚ ਰੋਜ਼ਾਨਾ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਸਖ਼ਤ ਫ਼ੈਸਲੇ ਲੈ ਜਾ ਰਹੇ ਹਨ ਅਤੇ ਕਿਸੇ ਕਿਸਮ ਦੀ ਲਾਪਰਵਾਹੀ ਅਤੇ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤੀ ਨਾਲ ਨਜਿੱਠਣ ਵਾਲੀ ਹੈ ।