Advertisment

ਪੰਜਾਬ ਸਰਕਾਰ ਨੇ ਕੋਰੋਨਾ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ : ਬਲਬੀਰ ਸਿੰਘ ਸਿੱਧੂ

author-image
Shanker Badra
Updated On
New Update
ਪੰਜਾਬ ਸਰਕਾਰ ਨੇ ਕੋਰੋਨਾ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ : ਬਲਬੀਰ ਸਿੰਘ ਸਿੱਧੂ
Advertisment
ਪੰਜਾਬ ਸਰਕਾਰ ਨੇ ਕੋਰੋਨਾ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ : ਬਲਬੀਰ ਸਿੰਘ ਸਿੱਧੂ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਟੈਸਟਾਂ ਲਈ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਰੇਟ ਹੋਰ ਘਟਾ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਾਜਿਬ ਰੇਟਾਂ ਤੇ ਟੈਸਟ ਦੀ ਸੁਵਿਧਾ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਾਈਵੇਟ ਲੈਬ ਲਈ ਕੋਵਿਡ-19 ਦੇ ਟੈਸਟਾਂ ਦੇ ਰੇਟ ਤੈਅ ਕਰ ਦਿੱਤੇ ਹਨ। publive-image ਪੰਜਾਬ ਸਰਕਾਰ ਨੇ ਕੋਰੋਨਾ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇਰੇਟ ਹੋਰ ਘਟਾਏ : ਬਲਬੀਰ ਸਿੰਘ ਸਿੱਧੂ ਹੁਣ ਪ੍ਰਾਈਵੇਟ ਲੈਬ ਵੱਲੋਂ ਕੋਵਿਡ-19 ਦੇ ਇੱਕ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਅਤੇ ਰੈਪਿਡ ਐਂਟੀਜਨ ਟੈਸਟਿੰਗ (ਆਰਏਟੀ) ਲਈ 1000/- ਰੁਪਏ ਤੋਂ ਘਟਾ ਕੇ ਹੁਣ 700/- ਰੁਪਏ ਕਰ ਦਿੱਤੇ ਗਏ ਹਨ, ਜਿਸ ਵਿੱਚ ਜੀਐਸਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ। ਜਦੋਂ ਕਿ ਘਰਾਂ ਤੋਂ ਸੈਂਪਲ ਇਕੱਠੇ ਕਰਨ ਦੀ ਵਾਧੂ ਸੁਵਿਧਾ ਲਈ ਰੇਟ ਪ੍ਰਾਈਵੇਟ ਲੈਬ ਵੱਲੋਂ ਆਪਣੇ ਪੱਧਰ ਤੇ ਤੈਅ ਕੀਤੇ ਜਾਣਗੇ। ਆਈਸੀਐਮਆਰ ਵੱਲੋਂ ਮੰਜੂਰਸ਼ੁਦਾ 45 ਪ੍ਰਾਈਵੇਟ ਲੈਬ ਵੱਲੋਂ ਕੀਤੇ ਜਾ ਸਕਦੇ ਹਨ। ਜਦੋਂ ਕਿ ਰਾਜ ਦੇ 600 ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਦੀ ਸੁਵਿਧਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। publive-image ਪੰਜਾਬ ਸਰਕਾਰ ਨੇ ਕੋਰੋਨਾ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇਰੇਟ ਹੋਰ ਘਟਾਏ : ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਅਣਚਾਹੇ ਤੇ ਅਣਕਿਆਸੇ ਹਾਲਾਤ ਪੈਦਾ ਹੋਏ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਕਾਰਵਾਈ ਕਰਨ ਤੇ ਸਹਿਯੋਗ ਕਰਨ ਦੀ ਜ਼ਰੂਰਤ ਹੈ। ਇਸ ਬਿਮਾਰੀ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਨਫੈਕਸ਼ਨ ਦੀ ਜਲਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਤੇ ਇਸ ਨਾਲ ਮੌਤਾਂ ਦਾ ਮੁੱਖ ਕਾਰਨ ਇਹ ਹੈ ਕਿ ਲੱਛਣ ਹੋਣ ਦੇ ਬਾਵਜੂਦ ਲੋਕ ਸਿਹਤ ਸੰਸਥਾਵਾਂ ਨੂੰ ਦੇਰੀ ਨਾਲ ਸੂਚਿਤ ਕਰਦੇ ਹਨ, ਜਿਸ ਦੇ ਚੱਲਦੇ ਕੋਵਿਡ-19 ਦੇ ਟੈਸਟ ਵਿੱਚ ਦੇਰੀ ਹੋ ਜਾਂਦੀ ਹੈ ਅਤੇ ਕਈ ਵਾਰੀ ਇਸ ਦੇ ਗੰਭੀਰ ਪਰਿਣਾਮ ਸਾਹਮਣੇ ਆ ਜਾਂਦੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਅਪੀਲ ਕੀਤੀ ਹੈ ਕਿ ਸ਼ੱਕੀ ਮਰੀਜਾਂ ਨੂੰ ਟੈਸਟ ਕਰਵਾਉਣ ਲਈ ਡਾਕਟਰੀ ਦੀ ਪਰਚੀ ਦੀ ਜ਼ਰੂਰਤ ਨਹੀਂ ਹੈ ਅਤੇ ਜਿਨ੍ਹਾਂ ਦਾ ਟੈਸਟ ਪੋਜੀਟਿਵ ਆਇਆ ਹੈ ਤਾਂ ਉਹ ਘਰਾਂ ਵਿੱਚ ਵੀ ਆਈਸੋਲੇਟ ਹੋ ਸਕਦੇ ਹਨ। ਜੇਕਰ ਮਾਮੂਲੀ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਸਰੀਰ ਦਰਦ, ਥਕਾਵਟ, ਸਵਾਦ ਤੇ ਸੁੰਘਣ ਸ਼ਕਤੀ ਦਾ ਘੱਟਣਾ, ਵਗਦਾ ਨੱਕ ਆਦਿ ਹਨ ਜਾਂ ਕੋਵਿਡ-19 ਦੇ ਸ਼ੱਕੀ ਮਰੀਜ ਦੇ ਸੰਪਰਕ ਵਿੱਚ ਆਏ ਹੋ ਤਾਂ ਕੋਵਿਡ-19 ਦਾ ਟੈਸਟ ਜ਼ਰੂਰ ਕਰਵਾਓ। -PTCNews-
punjab-government covid-tests
Advertisment

Stay updated with the latest news headlines.

Follow us:
Advertisment