Sat, Apr 20, 2024
Whatsapp

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

Written by  Shanker Badra -- June 06th 2021 10:16 AM
ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ [caption id="attachment_503831" align="aligncenter" width="300"]Punjab Government extends application Date for recruitment of pre-primary teachers ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ[/caption] ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ। [caption id="attachment_503830" align="aligncenter" width="300"]Punjab Government extends application Date for recruitment of pre-primary teachers ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ[/caption] ਬੁਲਾਰੇ ਅਨੁਸਾਰ ਕੁੱਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 9 ਜੂਨ 2021 ਨਿਰਧਾਰਤ ਕੀਤੀ ਗਹੀ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ। ਬੁਲਾਰੇ ਅਨੁਸਾਰ ਇਹ ਅਰਜ਼ੀਆਂ ਵਿਭਾਗ ਦੀ ਵੈਬਸਾਈਟ www.educationrecruitmentboard.com ’ਤੇ ਭੇਜੀਆਂ ਜਾ ਸਕਦੀਆਂ ਹਨ। -PTCNews


Top News view more...

Latest News view more...