ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦਾ ਫ਼ੈਸਲਾ

Punjab government decides to continue curfew in Punjab in view of Corona virus till April 15
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇਮੱਦੇਨਜ਼ਰਪੰਜਾਬ 'ਚ 15 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦਾ ਫ਼ੈਸਲਾ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ‘ਚ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਰਫਿਊ ਦੀ ਮਿਆਦ ‘ਚ 15 ਦਿਨ ਦਾ ਵਾਧਾ ਕੀਤਾ ਹੈ। ਹੁਣ ਇਹ ਕਰਫ਼ਿਊ 14 ਅਪ੍ਰੈਲ 2020 ਤਕ ਜਾਰੀ ਰਹੇਗਾ।ਇਸ ਦੌਰਾਨ ਮੁੱਖ ਮੰਤਰੀ ਨੇ 6 ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕੀਤੀ ਸੀ।ਇਸ ਮੀਟਿੰਗ ‘ਚ ਫੈਸਲਾ ਲਿਆ ਗਿਆ ਕਿ ਸੂਬੇ ‘ਚ ਕਰਫਿਊ ਦੀ ਮਿਆਦ ‘ਚ 15 ਦਿਨ ਦਾ ਵਾਧਾ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਹਿਲਾਂ 23 ਮਾਰਚ ਤੋਂ 31 ਮਾਰਚ ਤੱਕ ਪੂਰੇ ਸੂਬੇ ‘ਚ ਕਰਫਿਊ ਲਗਾ ਦਿੱਤਾ ਸੀ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੂਰੇ ਦੇਸ਼ ‘ਚ 21 ਦਿਨਾਂ ਦੇ ਬੰਦ ਦਾ ਐਲਾਨ ਕੀਤਾ ਸੀ। ਇਸ ਫੈਸਲੇ ਤੋਂ ਬਾਅਦ ਕਰਫਿਊ 1 ਤੋਂ 15 ਅਪ੍ਰੈਲ ਤੱਕ ਸੂਬੇ ‘ਚ ਜਾਰੀ ਰਹੇਗਾ। ਚੰਡੀਗੜ੍ਹ ਦੇ 13 ਮਰੀਜ਼ਾਂ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 41 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ -19, ਐੱਸ.ਏ.ਐੱਸ. ਨਗਰ (ਮੋਹਾਲੀ) -7, ਹੁਸ਼ਿਆਰਪੁਰ -6, ਜਲੰਧਰ – 5,ਅੰਮ੍ਰਿਤਸਰ -1 ,ਲੁਧਿਆਣਾ -2 ਅਤੇ ਪਟਿਆਲਾ -1 ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ ‘ਚੋਂ ਨਵਾਂਸ਼ਹਿਰ ਦੇਬਲਦੇਵ ਸਿੰਘ , ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇਲੁਧਿਆਣਾ ‘ਚ 42 ਸਾਲਾ ਔਰਤ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
-PTCNews