Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸਕੀਮ ਲਾਂਚ

Written by  Riya Bawa -- August 20th 2021 03:12 PM -- Updated: August 20th 2021 08:18 PM
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸਕੀਮ ਲਾਂਚ

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸਕੀਮ ਲਾਂਚ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸਕੀਮ ਲਾਂਚ ਕੀਤੀ ਹੈ। ਮੁੱਖ ਮੰਤਰੀ ਨੇ 2.85 ਲੱਖ ਕਿਸਾਨਾਂ ਅਤੇ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਬਿਲਕੁਲ ਵੀ ਰਹਿਮ ਨਹੀਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀ ਗੱਲ ਸੁਣਨ ਤੋਂ ਬਾਅਦ ਖੇਤੀਬਾੜੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। [caption id="attachment_523560" align="aligncenter" width="700"]Captain Amarinder Singh Captain Amarinder Singh[/caption] ਪੜ੍ਹੋ ਹੋਰ ਖ਼ਬਰਾਂ: ਗੰਨਾ ਕਿਸਾਨਾਂ ਦੇ ਧਰਨੇ ਕਾਰਨ ਜਲੰਧਰ-ਹੁਸ਼ਿਆਰਪੁਰ ਚੌਂਕ ਨੇੜੇ ਲੱਗੀਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਕੀ ਸਰਕਾਰ ਕਾਨੂੰਨ ਵਿੱਚ ਸੋਧ ਵੀ ਨਹੀਂ ਕਰ ਸਕਦੀ? ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ। ਮੈਂ ਕਿਸਾਨਾਂ ਨੂੰ ਵਿਰੋਧ ਕਰਨ ਤੋਂ ਕਦੇ ਨਹੀਂ ਰੋਕਿਆ। ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ 'ਤੇ ਵੀ ਚਿੰਤਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ, 2017 ਨੂੰ ਉਨਾਂ ਦੇ ਸਹਿਕਾਰੀ ਕਰਜ਼ਿਆਂ ’ਤੇ ਬਣਦੀ ਅਸਲ ਰਕਮ ਅਤੇ 6 ਮਾਰਚ, 2019 ਤੱਕ ਉਪਰੋਕਤ ਰਕਮ ’ਤੇ ਸਾਲਾਨਾ 7 ਫੀਸਦੀ ਆਮ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਪ੍ਰਤੀ ਤੱਕ ਦੇ ਫਸਲੀ ਕਰਜੇ) ਮੁਆਫ ਕਰ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਿਹਾ ਗਿਆ ਹੈ। ਪਰ ਉਨਾਂ ਇਹ ਵੀ ਦੱਸਿਆ ‘‘ਮੈਂ ਕਦੇ ਵੀ ਉਨਾਂ ਨੂੰ ਨਹੀਂ ਰੋਕਿਆ ਕਿਉਂਕਿ ਕੌਮੀ ਰਾਜਧਾਨੀ ਵਿੱਚ ਮੁਜਾਹਰਾ ਕਰਨ ਦਾ ਹਰੇਕ ਨੂੰ ਲੋਕਤੰਤਰਿਕ ਹੱਕ ਹੈ।’’ ਉਨਾਂ ਕਿਹਾ,‘‘ਇਹ ਛੋਟੇ ਕਿਸਾਨ ਆਪਣੇ ਲਈ ਨਹੀਂ ਸਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਲੜ ਰਹੇ ਹਨ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਿਉਂ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਦਰਦ ਨਜ਼ਰ ਨਹੀਂ ਆ ਰਿਹਾ। ਉਨਾਂ ਸਾਫ ਤੋਰ ’ਤੇ ਕਿਹਾ ਕਿ ਇਹ ਕਿਸਾਨ ਜ਼ਿਆਦਾਤਰ ਉਹ ਹਨ ਜਿਨਾਂ ਕੋਲ 2.5 ਏਕੜ ਜ਼ਮੀਨ ਹੈ। ਲੰਮਾ ਸਮਾਂ ਪਹਿਲਾਂ ਆਪਣੀ ਪੋਲੈਂਡ ਫੇਰੀ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਵੇਖਿਆ ਕਿ ਉਸ ਦੇਸ਼ ਵਿੱਚ ਜ਼ਮੀਨ ਦੀ ਹੱਦਬੰਦੀ ਮੌਜੂਦਾ 40 ਏਕੜ ਤੋਂ ਵਧਾ ਕੇ 100 ਏਕੜ ਕਰ ਦਿੱਤੀ ਗਈ ਸੀ ਕਿਉਂਜੋ ਛੋਟੀਆਂ ਜ਼ਮੀਨਾਂ ਵਾਲੇ ਪਰਿਵਾਰ ਆਪਣਾ ਗੁਜ਼ਾਰਾ ਨਹੀਂ ਸਨ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ,‘‘ਇਸ ਲਈ ਤੁਸੀਂ ਇਹ ਸੋਚ ਸਕਦੇ ਹੋ ਕਿ ਉਨਾਂ ਲੋਕਾਂ ਦਾ ਕੀ ਹੋਵੇਗਾ ਜਿਨਾਂ ਕੋਲ 2.5 ਏਕੜ ਜ਼ਮੀਨ ਹੈ। ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਿਵੇਂ ਚਲਾਉਣਗੇ ਜੇਕਰ ਨਵੇਂ ਕਾਨੂੰਨ ਉਨਾਂ ’ਤੇ ਥੋਪ ਦਿੱਤੇ ਗਏ।’’ ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਦੌਰਾਨ 16 ਹਜ਼ਾਰ ਪੰਜਾਬੀਆਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਨਾਲ ਪੰਜਾਬ ਵਿੱਚ ਸੰਕਟ ਪੈਦਾ ਹੋ ਜਾਵੇਗਾ। 31 ਜੁਲਾਈ 2017 ਤੋਂ ਲੈ ਕੇ 6 ਮਾਰਚ 2019 ਤੱਕ ਦੇ ਸਮੇਂ ਦਾ ਕਰਜ ਮੁਆਫ ਕੀਤਾ ਗਿਆ ਹੈ। ਸਿਰਫ ਸਹਿਕਾਰੀ ਸਭਾਵਾਂ ਤੋ ਕਰਜ ਲੈਣ ਵਾਲਿਆਂ ਨੂੰ ਕਰਜ ਮੁਆਫੀ ਵਿੱਚ ਸ਼ਾਮਲ ਕੀਤਾ ਗਿਆ ਹੈ। ਵਾਅਦਾ ਹਰ ਖੇਤ ਮਜ਼ਦੂਰ ਅਤੇ ਬੇਜਮੀਨੇ ਪਰਿਵਾਰਾਂ ਦਾ ਕਰਜ ਮੁਆਫ ਕਰਨ ਦਾ ਕੀਤਾ ਗਿਆ ਸੀ। ਅੰਕੜਿਆਂ ਅਨੁਸਾਰ ਖੇਤ ਮਜ਼ਦੂਰਾਂ ਅਤੇ ਬੇਜਮੀਨੇ ਪਰਿਵਾਰਾਂ ਸਿਰ ਛੇ ਹਜਾਰ ਕਰੋੜ ਦਾ ਕਰਜ ਹੈ। ਖੇਤ ਮਜ਼ਦੂਰ ਯੂਨੀਅਨ ਪੰਜਾਬ ਨੇ ਸਰਕਾਰ ਦੀ ਕਰਜ ਮੁਆਫੀ ਨੂੰ ਕੋਝਾ ਮਜਾਕ ਕਰਾਰ ਦਿੱਤਾ। ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲ ਨੇ ਸਰਕਾਰ ਦੀ ਮਨਸ਼ਾ ਤੇ ਸਵਾਲ ਚੁੱਕੇ ਹਨ। ਸੇਵੇਵਾਲਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਗੁੰਮਰਾਹ ਕਰ ਰਹੀ ਹੈ। Ready to resign or be dismissed than bow to injustice to farmers': Capt Amarinder Singh | Cities News,The Indian Express ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ ਸਹਿਕਾਰੀ ਸਭਾਵਾਂ ਅਤੇ ਸਰਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਸਰਕਾਰ ਅਗਲੀਆਂ ਚੋਣਾਂ ਤੋਂ ਪਹਿਲਾਂ 2.85 ਲੱਖ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦਾ ਲਾਭ ਦੇਣਾ ਚਾਹੁੰਦੀ ਹੈ। ਦੂਜੇ ਪਾਸੇ, ਟਰੇਡ ਯੂਨੀਅਨਾਂ ਚਾਹੁੰਦੀਆਂ ਹਨ ਕਿ ਮਜ਼ਦੂਰਾਂ ਦੇ 6000 ਕਰੋੜ ਰੁਪਏ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ। ਭਾਵੇਂ ਉਨ੍ਹਾਂ ਨੇ ਇਹ ਕਰਜ਼ਾ ਆੜ੍ਹਤੀਆਂ ਜਾਂ ਕਿਸੇ ਵਿੱਤ ਕੰਪਨੀ ਤੋਂ ਲਿਆ ਹੋਵੇ। ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਕਿਸਤਾਨ ਅਤੇ ਆਈ.ਐਸ.ਆਈ. ਦੀ ਵਧਦੀ ਦਖਲਅੰਦਾਜ਼ੀ ਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਚੰਗੀ ਤਰਾਂ ਚਲਾਇਆ ਹੈ ਅਤੇ ਕੋਵਿਡ ਸੰਕਟ ਦਾ ਸਾਹਮਣਾ ਕਰਨ ਵਿੱਚ ਸ਼ਲਾਘਾਯੋਗ ਅਗਵਾਈ ਕੀਤੀ ਹੈ। ਉਨਾਂ ਇਹ ਵੀ ਕਿਹਾ ਕਿ ਕੋਈ ਵੀ ਪ੍ਰਸ਼ਾਸਨ ਸਿਰਫ ਤਕਰੀਰਾਂ ਅਤੇ ਝੂਠੇ ਵਾਅਦਿਆਂ ਨਾਲ ਨਹੀਂ ਸਗੋਂ ਤਜੁਰਬੇ ਨਾਲ ਚਲਦਾ ਹੈ ਜੋਕਿ ਕੈਪਟਨ ਅਮਰਿੰਦਰ ਸਿੰਘ ਕੋਲ ਹੈ।ਇਸ ਮੌਕੇ ਹੋਰ ਬੁਲਾਰਿਆਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਤੇ ਸੁਸ਼ੀਲ ਕੁਮਾਰ ਰਿੰਕੂ ਵੀ ਸ਼ਾਮਿਲ ਸਨ।

ਪੜ੍ਹੋ ਹੋਰ ਖ਼ਬਰਾਂ: PM ਮੋਦੀ ਦਾ ਤਾਲਿਬਾਨ ਨੂੰ ਸੰਦੇਸ਼ , ਕਿਹਾ - ਅੱਤਵਾਦ ਦੇ ਜ਼ਰੀਏ ਸਾਮਰਾਜ ਖੜ੍ਹਾ ਕਰਨ ਵਾਲਿਆਂ ਦੀ ਹੋਂਦ ਸਥਾਈ ਨਹੀਂ

-PTCNews

Top News view more...

Latest News view more...