Fri, Apr 19, 2024
Whatsapp

ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ

Written by  Shanker Badra -- September 08th 2021 12:37 PM
ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ

ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ

ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੋਹਾਲੀ ਸਿੱਖਿਆ ਵਿਭਾਗ ਦੀ ਬਿਲਡਿੰਗ ਅੱਗੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। 85 ਦਿਨਾਂ ਬਾਅਦ ਅਧਿਆਪਕਾਂ ਦੇ ਰੋਹ ਅੱਗੇ ਕੈਪਟਨ ਸਰਕਾਰ ਝੁਕ ਗਈ ਹੈ। ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਮੰਨ ਲਈਆਂ ਹਨ। [caption id="attachment_531324" align="aligncenter" width="196"] ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ[/caption] ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਸਬੰਧੀ ਨੋਟੀਫਿਕੇਸ਼ਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੰਗਾਂ ਮੰਨੇ ਜਾਣ ਤੋਂ ਬਾਅਦ ਅੱਜ 85 ਦਿਨਾਂ ਤੋਂ ਸਿੱਖਿਆ ਵਿਭਾਗ ਮੋਹਾਲੀ ਦੀ ਛੱਤ ਉੱਤੇ ਚੜੇ ਕੱਚੇ ਅਧਿਆਪਕ ਸਿੱਖਿਆ ਵਿਭਾਗ ਦੀ ਬਿਲਡਿੰਗ ਤੋਂ ਹੇਠਾਂ ਉਤਰਨਗੇ। [caption id="attachment_531326" align="aligncenter" width="259"] ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ[/caption] ਅਧਿਆਪਕਾਂ ਦਾ ਕਹਿਣਾ ਹੈ ਕਿ ਬਿਲਡਿੰਗ ਦੇ ਬਾਹਰ ਧਾਰਨਾ ਉਦੋਂ ਤਕ ਜਾਰੀ ਰਹੇਗਾ , ਜਦੋਂ ਤੱਕ ਸਰਕਾਰ ਓਪਨ ਭਰਤੀ ਕੈਸਲ ਕਰਵਾ ਕੇ ਪੇਪਰ ਦੀ ਤਾਰੀਕ ਨਹੀਂ ਕੱਢਦੀ। ਇਸ ਦੇ ਨਾਲ ਹੀ 3 ਸਾਲ ਦਾ ਤਜਰਬਾ ਸਰਕਾਰੀ ਸਕੂਲ ਦਾ ਐਡ ਕਰਵਾਇਆ ਗਿਆ ਹੈ। [caption id="attachment_531325" align="aligncenter" width="300"] ਮੋਹਾਲੀ : ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ[/caption] ਦੱਸਣਯੋਗ ਹੈ ਕਿ ਕੱਚੇ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 85 ਦਿਨਾਂ ਤੋਂ ਸਿੱਖਿਆ ਵਿਭਾਗ ਮੋਹਾਲੀ ਦਾ ਘਿਰਾਓ ਕੀਤਾ ਹੋਇਆ ਹੈ। ਜਿਸ ਕਾਰਨ ਸਿੱਖਿਆ ਭਵਨ ਅੰਦਰ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। -PTCNews


Top News view more...

Latest News view more...