ਹੁਣ ਲੋਕਾਂ 'ਤੇ ਪਵੇਗੀ ਮਹਿੰਗਾਈ ਦੀ ਮਾਰ, ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤਾ ਇੰਨਾ ਵਾਧਾ

By Shanker Badra - May 06, 2020 11:05 am

ਹੁਣ ਲੋਕਾਂ 'ਤੇ ਪਵੇਗੀ ਮਹਿੰਗਾਈ ਦੀ ਮਾਰ, ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤਾ ਇੰਨਾ ਵਾਧਾ:ਚੰਡੀਗੜ੍ਹ: ਹਰਿਆਣਾ ਤੇ ਦਿੱਲੀ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂਕੀਮਤਾਂ ’ਚਵਾਧਾ ਕੀਤਾ ਹੈ। ਕੋਰੋਨਾ ਦੇ ਨਾਲਹੁਣ ਲੋਕਾਂ 'ਤੇ ਮਹਿੰਗਾਈ ਦੀ ਮਾਰ ਵੀ ਪਵੇਗੀ। ਪੰਜਾਬ ਸਰਕਾਰ ਨੇਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2 ਰੁਪਏ ਪ੍ਰਤੀ ਲਿਟਰ ਤੱਕ ਵਧਾ ਦਿਤੀਆਂ ਹਨ।

ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਹਾਲਤ ਨੂੰ ਵੇਖਦਿਆਂਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੇ ਰੂਪ 'ਚ ਲੱਗਣ ਵਾਲਾ ਟੈਕਸ ਵਧਾ ਦਿਤਾ ਹੈ। ਪੰਜਾਬ ਆਬਕਾਰੀ ਵਿਭਾਗ ਦੇ ਅਨੁਸਾਰ ਡੀਜ਼ਲ 'ਤੇ ਟੈਕਸ ਵਧਾ ਕੇ 15.15 ਫੀਸਦ ਕਰ ਦਿੱਤਾ ਗਿਆ ਹੈ, ਪੈਟਰੋਲ' 'ਤੇਲਗਭਗ 23.30 ਫੀਸਦੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਨਵੀਂ ਕੀਮਤਾਂ ਪੰਜਾਬ 'ਚ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਬਾਅਦ ਸੂਬੇ ਚ ਪੈਟਰੋਲ ਅਤੇ ਡੀਜ਼ਲ 2-2 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਗਏ ਹਨ। ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲੀਅਮ ਉਤਪਾਦਾਂ 'ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਸੀ।
-PTCNews

adv-img
adv-img