Sat, Apr 27, 2024
Whatsapp

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

Written by  Pardeep Singh -- June 22nd 2022 01:37 PM
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਲਈ ਛੁੱਟੀ ਲੈਣ ਵਾਲੇ ਅਧਿਆਪਕਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆ ਹਨ। ਸਰਕਾਰ ਦਾ ਕਹਿਣਾ ਹੈ ਕਿ ਵਿਭਾਗ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ ਵਿੱਚ ਆਪਣੇ ਰਿਸ਼ਤੇਦਾਰਾਂ, ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ-ਸਪਾਟੇ ਲਈ ਵਿਦੇਸ਼ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ ਕਿਉਂ ਜੋ ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜੋਰਾਂ ਤੇ ਹੋਵੇਗੀ, ਜਿਸ ਕਾਰਨ ਅਜਿਹੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਪੜ੍ਹਾਈ ਪ੍ਰਭਾਵਿਤ ਹੋਵੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕਰਕੇ ਕਿਹਾ ਹੈ ਕਿ ਜੇਕਰ  ਅਧਿਆਪਕਾਂ/ਕਰਮਚਾਰੀਆਂ ਦੁਆਰਾ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ ਸਪਾਟੇ ਲਈ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲਈ ਜਾਵੇ।  ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਦੇ ਮੁਤਾਬਕ ਗਰਮੀ ਜਾਂ ਸਰਦੀ ਦੀਆਂ ਛੁੱਟੀਆ ਵਿੱਚ ਹੀ ਵਿਦੇਸ਼ ਜਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਵਿਦੇਸ਼ ਜਾਣ ਲਈ ਕੋਈ ਸਪੈਸ਼ਲ ਛੁੱਟੀ ਨਹੀਂ ਮਿਲੇਗੀ। ਇਹ ਵੀ ਪੜ੍ਹੋ:ਹੁਣ ਸੰਜੇ ਪੋਪਲੀ ਦੇ ਘਰੋਂ ਬਰਾਮਦ ਹੋਏ ਜਿੰਦਾ ਕਾਰਤੂਸ; ਆਰਮਜ਼ ਐਕਟ ਤਹਿਤ ਵੀ ਮਾਮਲਾ ਦਰਜ -PTC News


Top News view more...

Latest News view more...