Mon, Apr 29, 2024
Whatsapp

ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ

Written by  Shanker Badra -- November 03rd 2020 03:54 PM
ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ

ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ

ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਜਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀਆਂ ਦੀ ਸਦਾ ਰਿਣੀ ਰਹੇਗੀ ਅਤੇ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣ ਲਈ ਹਮੇਸ਼ਾ ਵਚਨਬੱਧ ਹੈ। [caption id="attachment_446097" align="aligncenter" width="300"]Punjab Government named two government schools after Shaheed Uddham Singh ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ[/caption] ਇਹ ਵੀ ਪੜ੍ਹੋ : ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ 94 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ਇਸੇ ਲੜੀ ਤਹਿਤ ਸੂਬਾ ਸਰਕਾਰ ਨੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾ ਭੇਟ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਸ਼ਹੀਦ ਦੇ ਨਾਂ 'ਤੇ ਰੱਖਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੋਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਕ੍ਰਮਵਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਜੋਂ ਜਾਣਿਆ ਜਾਵੇਗਾ। [caption id="attachment_446098" align="aligncenter" width="259"]Punjab Government named two government schools after Shaheed Uddham Singh ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ[/caption] ਵਿਜੈ ਇੰਦਰ ਸਿੰਗਲਾ ਨੇ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਮੋਹਰੀ ਕ੍ਰਾਂਤਕਾਰੀ, ਜਿਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਵਿਚ ਸਾਬਕਾ ਲੈਫ਼ਟੀਨੈਂਟ ਗਵਰਨਰ ਮਾਈਕਲ ਓ' ਡਵਾਇਅਰ ਦਾ ਕਤਲ ਕਰਕੇ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲਿਆ, ਦੀਆਂ ਯਾਦਾਂ ਅਤੇ ਹੋਰ ਸਬੰਧਤ ਸਾਜ਼ੋ-ਸਾਮਾਨ ਸਾਂਭਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਯਾਦਗਾਰ ਵੀ ਸਥਾਪਤ ਕੀਤੀ ਜਾ ਰਹੀ ਹੈ। [caption id="attachment_446091" align="aligncenter" width="259"]Punjab Government named two government schools after Shaheed Uddham Singh ਪੰਜਾਬ ਸਰਕਾਰ ਨੇ 2 ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ[/caption] ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਾਧ ਭਾਈ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਖੋਟੇ) ਦਾ ਨਾਂ ਬਦਲ ਕੇ ਕ੍ਰਮਵਾਰ ਸ਼ਹੀਦ ਸੀ.ਐਚ.ਐਮ. ਤੇਜਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਗਨਰ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਮਿਡਲ ਸਕੂਲ, ਝੋਟੀਵਾਲਾ ਦਾ ਨਾਮ ਬਦਲ ਕੇ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਪਸਨਾਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਸਨਾਵਾਲ ਰੱਖਿਆ ਗਿਆ ਹੈ। -PTCNews


Top News view more...

Latest News view more...