Mon, Apr 29, 2024
Whatsapp

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ

Written by  Shanker Badra -- June 04th 2020 06:33 PM
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ:ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਬਿਆਸ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅੰਦਰ ਇੱਕ ਨਵੀਂ ਸਬ ਤਹਿਸੀਲ ਐਲਾਨਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਬਿਆਸ ਨੂੰ ਸਬ ਤਹਿਸੀਲ ਬਣਾਉਣ ਲਈ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ 'ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਵਲੋਂ ਬਿਆਸ ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਨਵੀਂ ਸਬ-ਤਹਿਸੀਲ ਬਣਾ ਦਿੱਤਾ ਗਿਆ ਹੈ। -PTCNews


Top News view more...

Latest News view more...