Advertisment

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ

author-image
Shanker Badra
Updated On
New Update
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ
Advertisment
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ,  ਅੰਮ੍ਰਿਤਸਰ ਜ਼ਿਲ੍ਹੇ 'ਚ ਬਿਆਸ ਨੂੰ ਬਣਾਇਆ ਨਵੀਂ ਸਬ-ਤਹਿਸੀਲ:ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਬਿਆਸ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅੰਦਰ ਇੱਕ ਨਵੀਂ ਸਬ ਤਹਿਸੀਲ ਐਲਾਨਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। publive-image ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਬਿਆਸ ਨੂੰ ਸਬ ਤਹਿਸੀਲ ਬਣਾਉਣ ਲਈ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। publive-image ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ 'ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਵਲੋਂ ਬਿਆਸ ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਨਵੀਂ ਸਬ-ਤਹਿਸੀਲ ਬਣਾ ਦਿੱਤਾ ਗਿਆ ਹੈ। -PTCNews -
punjab-government beas-new-sub-tehsil
Advertisment

Stay updated with the latest news headlines.

Follow us:
Advertisment