ਮੁੱਖ ਖਬਰਾਂ

ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਕੀਤਾ ਬੰਦ 

By Shanker Badra -- April 21, 2021 12:37 pm

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਵਿੱਚ ਵੀ ਕੋਰੋਨਾ (Covid-19) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਬੰਦ ਕਰਨ ਦੇ ਹੁਕਮ ਦੇ ਦਿਤੇ ਗਏ ਹਨ।

Punjab Government orders to Virasat-e-Khalsa closed till April 30 from ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਕੀਤਾ ਬੰਦ

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

ਜਾਣਕਾਰੀ ਅਨੁਸਾਰ ਵਿਰਾਸਤ-ਏ-ਖ਼ਾਲਸਾ ਨੂੰ 30 ਅਪ੍ਰੈਲ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਵਿਰਾਸਤ-ਏ-ਖਾਲਸਾ ਸਮੇਤ ਕਈ ਅਜਾਇਬ ਘਰ 10 ਅਪ੍ਰੈਲ ਤੱਕ ਬੰਦ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ਵਿਚ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਲਿਆ ਹੈ।

Punjab Government orders to Virasat-e-Khalsa closed till April 30 from ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਕੀਤਾ ਬੰਦ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵੀਂ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

Punjab Government orders to Virasat-e-Khalsa closed till April 30 from ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਕੀਤਾ ਬੰਦ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਇਹ ਸਾਰੇ ਹੀ ਸਥਲ ਬੰਦ ਸਨ ਪਰ ਇਸ ਸਾਲ ਹੋਲੇ ਮਹੱਲੇ ਮੌਕੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰਾਸਤ-ਏ-ਖਾਲਸਾ ਨੂੰ ਸੰਗਤਾਂ ਵਾਸਤੇ ਖੋਲ੍ਹ ਦਿੱਤਾ ਗਿਆ ਸੀ  ਅਤੇ ਇਸ ਫੈਸਲੇ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਰੱਖਣ ਲਈ ਵੀ ਜਰੂਰੀ ਇੰਤਜ਼ਾਮ ਪ੍ਰਬੰਧਕਾਂ ਵੱਲੋਂ ਕੀਤੇ ਗਏ ਸਨ।
-PTCNews

  • Share