Sun, Oct 25, 2026
Whatsapp

ਪੰਜਾਬ ਸਰਕਾਰ ਨੇ ਪੰਜਾਬ AG ਦੀ ਟੀਮ ‘ਚ ਕੱਢੀਆਂ ਪੋਸਟਾਂ, ਜਾਣੋ ਕਿਵੇਂ ਕਰੀਏ ਅਪਲਾਈ

Reported by:  PTC News Desk  Edited by:  Pardeep Singh -- April 24th 2022 08:43 AM
ਪੰਜਾਬ ਸਰਕਾਰ ਨੇ ਪੰਜਾਬ AG ਦੀ ਟੀਮ ‘ਚ ਕੱਢੀਆਂ ਪੋਸਟਾਂ, ਜਾਣੋ ਕਿਵੇਂ ਕਰੀਏ ਅਪਲਾਈ

ਪੰਜਾਬ ਸਰਕਾਰ ਨੇ ਪੰਜਾਬ AG ਦੀ ਟੀਮ ‘ਚ ਕੱਢੀਆਂ ਪੋਸਟਾਂ, ਜਾਣੋ ਕਿਵੇਂ ਕਰੀਏ ਅਪਲਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੱਤਾ ਸੰਭਾਲ ਦੇ ਹੀ ਕਈ ਵੱਡੇ ਫੈਸਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਨੇ ਪੰਜਾਬ ਏਜੀ ਦੀ ਟੀਮ ਨੂੰ ਮਜ਼ਬੂਤ ਕਰਨ ਲਈ ਪੋਸਟਾਂ ਕੱਢੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ 2 ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਦੀ ਨਿਯੁਕਤੀ ਲਈ ਵਕਾਲਤ ਦੇ ਖੇਤਰ ਵਿੱਚ ਪਿਛਲੇ 3 ਸਾਲਾਂ ਵਿੱਚ 20 ਲੱਖ ਰੁਪਏ ਤੱਕ ਦੀ ਕਮਾਈ ਇੱਕ ਯੋਗਤਾ ਹੈ। ਇਸ ਦੇ ਨਾਲ ਹੀ ਵਕਾਲਤ ਦੇ ਖੇਤਰ ਵਿੱਚ ਘੱਟੋ-ਘੱਟ 20 ਸਾਲ ਦਾ ਤਜ਼ਰਬਾ ਮੰਗਿਆ ਗਿਆ ਹੈ। ਹਾਈ ਕੋਰਟ ਦੇ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਦੀ ਨਵੀਂ ਟੀਮ ਤਿਆਰ ਕੀਤੀ ਜਾ ਰਹੀ ਹੈ। [caption id="attachment_278319" align="alignnone" width="842"]highcourt  [/caption] ਹਾਈ ਕੋਰਟ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ (ਏ.ਏ.ਜੀ.) ਦੀਆਂ 26 ਅਸਾਮੀਆਂ ਭਰਨ ਲਈ ਘੱਟੋ-ਘੱਟ 16 ਸਾਲ ਦਾ ਤਜ਼ਰਬਾ ਦੀ ਮੰਗ ਕੀਤੀ ਗਈ ਹੈ। ਨਵੀਂ ਦਿੱਲੀ ਵਿਖੇ ਪੰਜਾਬ ਸਰਕਾਰ ਦੇ ਲੀਗਲ ਸੈੱਲ ਦੀਆਂ 6 ਅਸਾਮੀਆਂ ਲਈ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਹਾਈ ਕੋਰਟ ਵਿੱਚ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੇ ਅਹੁਦੇ ਲਈ 25 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਵਿੱਚ ਵਕਾਲਤ ਵਿੱਚ ਘੱਟੋ-ਘੱਟ 14 ਸਾਲ ਦਾ ਤਜ਼ਰਬਾ ਅਤੇ ਤਿੰਨ ਸਾਲਾਂ ਵਿੱਚ ਘੱਟੋ-ਘੱਟ ਕੁੱਲ 10 ਲੱਖ ਰੁਪਏ ਦੀ ਕਮਾਈ ਮੰਗੀ ਗਈ ਹੈ। ਹਾਈ ਕੋਰਟ ਵਿੱਚ ਡਿਪਟੀ ਐਡਵੋਕੇਟ ਜਨਰਲ ਦੀਆਂ 41 ਅਤੇ ਲੀਗਲ ਸੈੱਲ, ਦਿੱਲੀ ਵਿੱਚ 4 ਅਸਾਮੀਆਂ ਲਈ ਅਰਜ਼ੀਆਂ ਭਰੀਆਂ ਜਾ ਸਕਦੀਆਂ ਹਨ। ਇਸ ਦੇ ਲਈ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ 3 ਸਾਲਾਂ 'ਚ ਵਕਾਲਤ ਤੋਂ ਘੱਟੋ-ਘੱਟ 7 ਲੱਖ ਰੁਪਏ ਤੱਕ ਦੀ ਕਮਾਈ ਹੋਣੀ ਚਾਹੀਦੀ ਹੈ। ਅਸਿਸਟੈਂਟ ਐਡਵੋਕੇਟ ਜਨਰਲ, ਹਾਈ ਕੋਰਟ ਲਈ 63 ਅਸਾਮੀਆਂ ਅਤੇ ਲੀਗਲ ਸੈੱਲ, ਦਿੱਲੀ ਲਈ 6 ਅਸਾਮੀਆਂ ਹਨ। ਇਸ ਦੇ ਲਈ 3 ਸਾਲ ਦਾ ਤਜਰਬਾ ਅਤੇ ਤਿੰਨ ਸਾਲ ਦੀ ਘੱਟੋ-ਘੱਟ ਕੁੱਲ ਕਮਾਈ 3.50 ਲੱਖ ਹੋਣੀ ਚਾਹੀਦੀ ਹੈ। ਐਡਵੋਕੇਟ ਆਨ ਰਿਕਾਰਡ ਲਈ, ਐਡਵੋਕੇਟ ਆਨ ਰਿਕਾਰਡ ਦੀ ਪ੍ਰੀਖਿਆ ਪਾਸ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ:ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲੁਧਿਆਣਾ ਦੇ ਮਾਲ 'ਚ ਲੁਕੇ 5 ਗੈਂਗਸਟਰ ਗ੍ਰਿਫਤਾਰ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK