Sat, Apr 20, 2024
Whatsapp

ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ

Written by  Shanker Badra -- September 10th 2020 07:00 PM
ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ:ਚੰਡੀਗੜ੍ਹ : ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ। [caption id="attachment_429946" align="aligncenter" width="300"] ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ[/caption] ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ 'ਤੇ ਵਾਰਸਾਂ ਦੇ ਖਾਤਿਆਂ ਵਿੱਚ ਤੁਰੰਤ ਹੀ ਪਾਈ ਜਾਵੇਗੀ। ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਯਕੀਨੀ ਬਣਾਏਗੀ। [caption id="attachment_429945" align="aligncenter" width="300"] ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ[/caption] ਗੌਰਤਲਬ ਹੈ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ਵਿੱਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮ, ਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ। -PTCNews


Top News view more...

Latest News view more...