ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਨੂੰ ਵਿਗਾੜਨ ਦਾ ਕੰਮ ਕਰ ਰਹੀ ਹੈ :ਪ੍ਰਕਾਸ਼ ਸਿੰਘ ਬਾਦਲ
ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਨੂੰ ਵਿਗਾੜਨ ਦਾ ਕੰਮ ਕਰ ਰਹੀ ਹੈ :ਪ੍ਰਕਾਸ਼ ਸਿੰਘ ਬਾਦਲ:ਬਠਿੰਡਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫੰਰਸ ਕੀਤੀ ਗਈ ਹੈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ।ਇਹ ਪ੍ਰੈਸ ਕਾਨਫੰਰਸ ਪੰਜਾਬ ਸਰਕਾਰ ਵੱਲੋਂ 16 ਸਤੰਬਰ ਨੂੰ ਫਰੀਦਕੋਟ 'ਚ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਨੂੰ ਇਜਾਜ਼ਤ ਨਾ ਦੇਣ ਦੇ ਵਿਰੋਧ 'ਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰੈਸ ਕਾਨਫੰਰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਨੂੰ ਵਿਗਾੜਨ ਦਾ ਕੰਮ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸੂਬੇ 'ਤੇ ਰਹਿਮ ਕਰੇ। ਸ.ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰ ਲੜਾਈ ਅਮਨ-ਸ਼ਾਂਤੀ ਨਾਲ ਲੜੀ ਹੈ।ਉਨ੍ਹਾਂ ਨੇ ਕਿਹਾ ਕਿ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣਾ ਅਕਾਲੀ ਦਲ ਦਾ ਇਤਿਹਾਸ ਹੈ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਰੀਦਕੋਟ ਦੀ ਪੋਲ ਖੋਲ੍ਹ ਰੈਲੀ ਰੱਦ ਨਹੀਂ ਹੋਈ।ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਦੀ ਇਜਾਜ਼ਤ ਤੋਂ ਬਾਅਦ ਰੈਲੀ ਕਰਾਂਗੇ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਗਾੜੀ ਮੋਰਚੇ ਵਾਲਿਆਂ ਨੂੰ ਕਾਂਗਰਸ ਨੇ ਸਟੇਟ ਗੈਸਟ ਬਣਾਇਆ ਹੈ। -PTCNews