ਪੰਜਾਬ ਸਰਕਾਰ ਨੇ ਕਰਫਿਊ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਵਾਪਸ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਦਿੱਤੀ ਜਾਣਕਾਰੀ

By Shanker Badra - April 08, 2020 4:04 pm

ਪੰਜਾਬ ਸਰਕਾਰ ਨੇ ਕਰਫਿਊ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਵਾਪਸ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਦਿੱਤੀ ਜਾਣਕਾਰੀ:ਚੰਡੀਗੜ੍ਹ :ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਜਿਥੇ ਪੰਜਾਬ 'ਚ ਕਰਫਿਊ ਦੀ ਮਿਆਦ ਵਧਾਉਣ ਨੂੰ ਲੈ ਕੇ ਖ਼ਬਰਾਂ ਸਾਹਮਣੇ ਆ ਰਹੀ ਸਨ ,ਓਥੇ ਹੀ ਹੁਣ ਪੰਜਾਬ ਵਿਚ ਕੋਰੋਨਾ ਕਰਫਿਊ ਵਧਾਉਣ ਨੂੰ ਲੈ ਕੇ ਤਰਥੱਲੀ ਮਚ ਗਈ ਹੈ।

ਦਰਅਸਲ 'ਚ ਪੰਜਾਬ ਸਰਕਾਰ ਨੇ ਪਹਿਲਾਂ ਇੱਕ ਨੋਟਿਸ ਜਾਰੀ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ। ਇਹ ਕਰਫਿਊ 14 ਅਪ੍ਰੈਲ ਤੱਕ ਸੀ, ਜਿਸ ਨੂੰ ਹੁਣ ਵਧਾ ਕਿ 30 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ ਪਰ ਮਗਰੋਂ ਪੰਜਾਬ ਸਰਕਾਰ ਨੇ ਇਹ ਨੋਟਿਸ ਵਾਪਸ ਲੈ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਕਿਹਾ ਕਿ 14 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕਰਫਿਊ/ ਲਾਕਡਾਊਨ ਵਧਾਉਣ ਬਾਰੇ ਕੋਈ ਫੈਸਲਾ ਨਹੀਂ ਹੋਇਆ ਹੈ।
-PTCNews

adv-img
adv-img