Advertisment

ਪੰਜਾਬ ਸਰਕਾਰ ਵੱਲੋਂ ਅੱਜ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਟੇਟ ਐਵਾਰਡ ਅਤੇ ਨਗਦ ਇਨਾਮ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਤ

author-image
Shanker Badra
New Update
ਪੰਜਾਬ ਸਰਕਾਰ ਵੱਲੋਂ ਅੱਜ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਟੇਟ ਐਵਾਰਡ ਅਤੇ ਨਗਦ ਇਨਾਮ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਤ
Advertisment
ਪੰਜਾਬ ਸਰਕਾਰ ਵੱਲੋਂ ਅੱਜ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਟੇਟ ਐਵਾਰਡ ਅਤੇ ਨਗਦ ਇਨਾਮ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਤ:ਚੰਡੀਗੜ੍ਹ: ਇਸ ਸਾਲ ਗੋਲਡ ਕੋਸਟ 'ਚ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ 'ਚ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਪੰਜਾਬ ਸਰਕਾਰ ਅੱਜ ਚੰਡੀਗੜ੍ਹ ਵਿਖੇ ਸਟੇਟ ਐਵਾਰਡ ਅਤੇ ਨਗਦ ਇਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 23 ਜੇਤੂ ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ।ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗ਼ਮੇ ਅਤੇ ਏਸ਼ੀਆਈ ਖੇਡਾਂ ਵਿੱਚ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗ਼ਮੇ ਜਿੱਤੇ ਸਨ। ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਹਾਲ ਹੀ ਵਿੱਚ ਪੰਜਾਬ ਕੈਬਨਿਟ ਵੱਲੋਂ ਨਵੀਂ ਖੇਡ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 75 ਲੱਖ, 50 ਲੱਖ ਤੇ 40 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।ਉਹਨਾ ਕਿਹਾ ਕਿ ਸਾਡਾ ਨਿਸ਼ਾਨਾ 2020 ਦੀਆਂ ਟੋਕੀਓ ਓਲੰਪਿੰਕ ਖੇਡਾਂ ਹਨ ਅਤੇ ਨਵੀਂ ਖੇਡ ਨੀਤੀ ਦੇ ਚੰਗੇ ਸਿੱਟੇ ਜਲਦ ਸਾਹਮਣੇ ਆਉਣਗੇ। ਇਸੇ ਤਰ੍ਹਾਂ ਏਸ਼ੀਆਈ ਖੇਡਾਂ ਵਿੱਚ ਸੋਨੇ ਦਾ ਤਗਮਾ ਜੇਤੂ ਅਥਲੀਟ ਤਜਿੰਦਰਪਾਲ ਸਿੰਘ ਤੂਰ,ਅਰਪਿੰਦਰ ਸਿੰਘ, ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ, ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਦੇ 9 ਖਿਡਾਰੀਆਂ ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਪਾਠਕ ਤੇ ਦਿਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਨਿਸ਼ਾਨੇਬਾਜ਼ ਹਿਨਾ ਸਿੱਧੂ, ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਨਿਸ਼ਾਨੇਬਾਜ਼ ਅੰਜੁਮ ਮੋਦਗਿੱਲ, ਵੇਟਲਿਫਟਰ ਪ੍ਰਦੀਪ ਸਿੰਘ, ਅਥਲੀਟ ਨਵਜੀਤ ਕੌਰ ਢਿੱਲੋਂ, ਵੇਟਲਿਫਟਰ ਵਿਕਾਸ ਠਾਕੁਰ ਨੂੰ ਸਨਮਾਨਿਤ ਕੀਤਾ ਜਾਵੇਗਾ। -PTCNews-
latest-news sports-news india-latest-news punjab-government-news news-in-punjabi news-in-punjab commonwealth-and-asian-games-news
Advertisment

Stay updated with the latest news headlines.

Follow us:
Advertisment