Punjab bureaucratic reshuffle: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਢਾਂਚੇ ਵਿੱਚ ਤਬਦੀਲੀਆਂ ਕਰਦਿਆਂ ਇਕ ਆਈ.ਏ.ਐਸ. ਅਤੇ ਅੱਠ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ।ਜਾਰੀ ਹੁਕਮਾਂ ਅਨੁਸਾਰ, ਆਈ.ਏ.ਐਸ. ਅਧਿਕਾਰੀ ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਬਠਿੰਡਾ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।ਇਸ ਤੋਂ ਇਲਾਵਾ, ਪੀ.ਸੀ.ਐਸ. ਅਧਿਕਾਰੀਆਂ ਵਿੱਚ ਲਵਜੀਤ ਕਲਸੀ ਨੂੰ ਕਮਿਸ਼ਨਰ ਨਗਰ ਨਿਗਮ, ਬਠਿੰਡਾ ਤਾਇਨਾਤ ਕੀਤਾ ਗਿਆ ਹੈ, ਜਦਕਿ ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਫਾਜ਼ਿਲਕਾ ਲਗਾਇਆ ਗਿਆ ਹੈ।ਰਾਵਿੰਦਰ ਸਿੰਘ ਨੂੰ ਐਸ.ਡੀ.ਐਮ. ਦੀਨਾ ਨਗਰ ਨਿਯੁਕਤ ਕਰਦੇ ਹੋਏ ਉਨ੍ਹਾਂ ਨੂੰ ਐਸ.ਡੀ.ਐਮ. ਕਲਾਨੌਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਅਮਰੀਕ ਸਿੰਘ ਨੂੰ ਐਸ.ਡੀ.ਐਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਲੁਧਿਆਣਾ ਅਤੇ ਰਮਨਜੀਤ ਨੂੰ ਐਸ.ਡੀ.ਐਮ. ਰਾਏਕੋਟ ਤਾਇਨਾਤ ਕੀਤਾ ਗਿਆ ਹੈ।ਇਸੇ ਤਰ੍ਹਾਂ ਜਗਦੀਪ ਸਿੰਘ ਨੂੰ ਐਸ.ਡੀ.ਐਮ. ਭਿੱਖੀਵਿੰਡ ਅਤੇ ਸ਼ੰਕਰ ਸ਼ਰਮਾ ਨੂੰ ਐਸ.ਡੀ.ਐਮ. ਧਾਰ ਕਲਾਂ ਨਿਯੁਕਤ ਕੀਤਾ ਗਿਆ ਹੈ।ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।