Wed, Apr 24, 2024
Whatsapp

ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ ਪੰਜਾਬ ਸਰਕਾਰ

Written by  Jasmeet Singh -- August 17th 2022 06:12 PM
ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ ਪੰਜਾਬ ਸਰਕਾਰ

ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ ਪੰਜਾਬ ਸਰਕਾਰ

ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਈਟੀਓ ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ `ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ: ਪੰਜਾਬ ਦੇ ਇਕਬਾਲ ਸਿੰਘ ਲਾਲਪੁਰਾ ਭਾਜਪਾ ਸੰਸਦੀ ਬੋਰਡ ਵਿੱਚ ਸ਼ਾਮਲ, ਗਡਕਰੀ ਤੇ ਚੌਹਾਨ ਬਾਹਰ -PTC News


Top News view more...

Latest News view more...