Advertisment

ਟਿਕਰੀ ਬਾਰਡਰ 'ਤੇ ਵਾਪਰੀ ਘਟਨਾ ਦੇ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

author-image
Riya Bawa
Updated On
New Update
ਟਿਕਰੀ ਬਾਰਡਰ 'ਤੇ ਵਾਪਰੀ ਘਟਨਾ ਦੇ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Advertisment
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟਿਕਰੀ ਬਾਰਡਰ 'ਤੇ ਵਾਪਰੀ ਘਟਨਾ 'ਤੇ ਦੁੱਖ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ ਪੀੜਤ ਪਰਿਵਾਰਾਂ ਲਈ ਵਿੱਤੀ ਰਾਹਤ ਦਾ ਸਹਾਰਾ ਲੈਂਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦਵੇਗੀ।
Advertisment
Punjab Vidhan Sabha's special session on Nov 8: CM Charanjit Singh Channi ਦੱਸ ਦੇਈਏ ਕਿ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਤੇ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ (ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਹਾਦਸੇ ਵਿਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ। publive-image ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆ ਹੋਈਆਂ ਸਨ। publive-imageਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ ( 61) ਸ਼ਾਮਲ ਹਨ। publive-image -PTC News-
punjab-cm farmers-protest haryana charanjit-singh-channi women-farmers tikri-border
Advertisment

Stay updated with the latest news headlines.

Follow us:
Advertisment