Thu, Jul 10, 2025
Whatsapp

ਪੰਜਾਬ ਸਰਕਾਰ ਦਾ ਵੱਡਾ ਐਲਾਨ-ਹੁਣ ਸਰਕਾਰੀ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਬੱਸ ਪਾਸ ਮੁਫ਼ਤ

Reported by:  PTC News Desk  Edited by:  Riya Bawa -- December 29th 2021 01:18 PM -- Updated: December 29th 2021 01:26 PM
ਪੰਜਾਬ ਸਰਕਾਰ ਦਾ ਵੱਡਾ ਐਲਾਨ-ਹੁਣ ਸਰਕਾਰੀ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਬੱਸ ਪਾਸ ਮੁਫ਼ਤ

ਪੰਜਾਬ ਸਰਕਾਰ ਦਾ ਵੱਡਾ ਐਲਾਨ-ਹੁਣ ਸਰਕਾਰੀ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਬੱਸ ਪਾਸ ਮੁਫ਼ਤ

ਮੁਹਾਲੀ : ਵੱਖ-ਵੱਖ ਕੰਮਾਂ ਕਰਕੇ ਚਰਚਾ 'ਚ ਰਹਿਣ ਵਾਲੇ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਹੁਣ ਬੱਸ ਦੇ ਡਰਾਈਵਰ ਬਣ ਗਏ ਹਨ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 58 ਨਵੀਆਂ ਸਰਕਾਰੀ ਬੱਸਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਬੱਸਾਂ ਨੂੰ ਉਦਘਾਟਨ ਲਈ ਮੁਹਾਲੀ ਵਿੱਚ ਮੁੱਖ ਮੰਤਰੀ ਦੇ ਘਰ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਹੁਣ ਸਰਕਾਰੀ, ਪ੍ਰਾਈਵੇਟ ਕਾਲਜ-ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਪਾਸ ਦੀ ਸਹੂਲਤ ਦਿੱਤੀ ਜਾਵੇਗੀ। ਸੀਐਮ ਚੰਨੀ ਦੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬੱਸ ਚਲਾਈ। ਸੀਐਮ ਚੰਨੀ ਨੇ ਦੱਸਿਆ ਕਿ 3 ਮਹੀਨਿਆਂ ਵਿੱਚ 842 ਬੱਸਾਂ ਨਵੀਆਂ ਖਰੀਦੀਆਂ ਗਈਆਂ ਹਨ। ਇਸ 'ਤੇ 400 ਕਰੋੜ ਰੁਪਏ ਖਰਚ ਕੀਤੇ ਗਏ ਹਨ। 102 ਬੱਸ ਸਟੈਂਡਾਂ ਦਾ ਨਵੀਨੀਕਰਨ ਤੇ  ਅਪਗਰੇਟ ਕਰ ਰਹੇ ਹਨ ਜਿਸ 'ਤੇ 400 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਲਈ ਟੈਂਡਰ ਵੀ ਕੱਢੇ ਗਏ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਪਾਸ ਬਣਾਏ ਜਾਣਗੇ। ਇਸ ਬਾਰੇ ਕੈਬਨਿਟ ਵਿੱਚ ਫੈਸਲਾ ਲਿਆ ਗਿਆ ਹੈ। ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਪੜ੍ਹਣ ਵਾਲਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਐਲਾਨ ਨਹੀਂ ਹੈ ਸਗੋਂ ਅਸੀਂ ਇਸ ਨੂੰ ਲਾਗੂ ਕਰ ਰਹੇ ਹਾਂ। ਸੀਐਮ ਚੰਨੀ ਨੇ ਕਿਹਾ ਕਿ ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਸਾਰੇ ਕੰਮ ਕਰਦਾ ਹਾਂ ਤਾਂ ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਮੈਂ ਬੱਸ ਵੀ ਚਲਾ ਸਕਦਾ ਹਾਂ। -PTC News


Top News view more...

Latest News view more...

PTC NETWORK
PTC NETWORK