Advertisment

ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ ਨੂੰ ਸਿੱਧੀ ਭਰਤੀ 'ਚ ਉਪਰਲੀ ਉਮਰ ਹੱਦ 'ਚ ਛੋਟ ਦਾ ਫ਼ੈਸਲਾ

author-image
Riya Bawa
Updated On
New Update
ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ ਨੂੰ ਸਿੱਧੀ ਭਰਤੀ 'ਚ ਉਪਰਲੀ ਉਮਰ ਹੱਦ 'ਚ ਛੋਟ ਦਾ ਫ਼ੈਸਲਾ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ/ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਕਰਨ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ।
Advertisment
Punjab Minister Harjot Singh Bains promises check on mining mafia ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਸਾਲਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਧੀਨ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਤੈਅ ਉਮਰ ਹੱਦ ਦੀ ਸੀਮਾਂ ਉਹ ਪਾਰ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਮਰ ਹੱਦ ਵਿਚ ਵਾਧੇ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ ਨੂੰ ਸਿੱਧੀ ਭਰਤੀ 'ਚ ਉਪਰਲੀ ਉਮਰ ਹੱਦ 'ਚ ਛੋਟ ਦਾ ਫ਼ੈਸਲਾ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਮੁੱਖ ਮੰਤਰੀ ਪੰਜਾਬ ਕੋਲ ਬਹੁਤ ਗੰਭੀਰਤਾ ਨਾਲ ਚੁਕਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਨੂੰ ਹਮਦਰਦੀ ਨਾਲ ਵਿਚਾਰਦਿਆਂ ਹੋਇਆ ਪੰਜਾਬ ਸਿਵਲ ਸੇਵਾਵਾਂ ( ਆਮ ਅਤੇ ਸਾਂਝੀਆਂ ਸੇਵਾ ਸ਼ਰਤਾਂ ) ਨਿਯਮ 1994 ਦੇ ਨਿਯਮ 19 ( ਢਿੱਲ ਦੇਣ ਦੀ ਸ਼ਕਤੀ ) ਤਹਿਤ ਇਨ੍ਹਾਂ ਨਿਯਮਾਂ ਦੇ ਨਿਯਮ 5 ਵਿੱਚ ਛੋਟ ਦਿੰਦੇ ਹੋਏ ਪ੍ਰਬੰਧਕੀ ਵਿਭਾਗ ਵਿੱਚ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਦੀਆ ਆਸਾਮੀਆਂ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਲਈ ਅਪਲਾਈ ਕਰਨ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਅਦਾਲਤ 'ਚ 1200 ਪੰਨਿਆਂ ਦਾ ਚਲਾਨ ਪੇਸ਼ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸਿਖਿਆ ਵਿਭਾਗ ਵਿਚ ਕੰਮ ਕਰਦੇ ਲਗਭਗ 12 ਹਜ਼ਾਰ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਵਲੋਂ ਜਿੰਨੇ ਸਾਲ / ਮਹੀਨੇ ਠੇਕੇ ਦੇ ਅਧਾਰ ਤੇ ਸਿੱਖਿਆ ਵਿਭਾਗ ਵਿੱਚ ਕੰਮ ਕੀਤਾ ਗਿਆ ਹੈ , ਉਨ੍ਹੇ ਸਾਲ / ਮਹੀਨੇ ਦੀ ਉਪਰਲੀ ਉਮਰ ਸੀਮਾ ਵਿੱਚ ਛੋਟ ਮਿਲਣਯੋਗ ਹੋਵੇਗੀ। ਬੈਂਸ ਨੇ ਦੱਸਿਆ ਕਿ ਇਹ ਛੋਟ ਸਿਰਫ਼ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਦੀ ਭਰਤੀ ਲਈ ਕੇਵਲ ਇੱਕ ਵਾਰ ਮਿਲਣਯੋਗ ਹੋਵੇਗੀ। publive-image -PTC News-
punjab-government cm-bhagwant-mann punjab punjab-education-minister-harjot-singh-bains direct-recruitment education-providers str-volunteers
Advertisment

Stay updated with the latest news headlines.

Follow us:
Advertisment