ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ’ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਗੋਬਿੰਦ ਸਿੰਘ ਲੌਂਗੋਵਾਲ

Punjab govt 2 January 2020 Banks Do it Holiday : Bhai Gobind Singh Longowal
ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ’ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ’ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2020 ਦੀਆਂ ਛੁੱਟੀਆਂ ਦੀ ਸੂਚੀ ਵਿਚ ਬੈਂਕ ਮੁਲਾਜ਼ਮਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਾ ਕਰਨ ਦੀ ਨਿਖੇਧੀ ਕੀਤੀ ਹੈ। ਦੱਸਣਯੋਗ ਹੈ ਕਿ ‘ਨੈਗੋਸ਼ੀਏਬਲ ਇੰਸਟੂਮੈਂਟ ਐਕਟ 1881’ ਅਧੀਨ ਕੀਤੀਆਂ ਜਾਂਦੀਆਂ ਛੁੱਟੀਆਂ ਵਿੱਚ ਬੈਂਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਹੀਂ ਕੀਤੀ ਗਈ। ਇਸ ਕਾਰਨ ਬੈਂਕ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ 2 ਜਨਵਰੀ 2020 ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਪੰਜਾਬ ਅੰਦਰ ਹਰੇਕ ਵਿਭਾਗ ਦੇ ਮੁਲਾਜ਼ਮਾਂ ਨੂੰ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਰਨਾਂ ਵਿਭਾਗਾਂ ਵਾਂਗ ਸੂਬੇ ਦੇ ਬੈਂਕ ਮੁਲਾਜ਼ਮਾਂ ਲਈ ਵੀ ਇਸ ਦਿਨ ਛੁੱਟੀ ਦਾ ਤੁਰੰਤ ਐਲਾਨ ਕਰੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਸ਼੍ਰੇਣੀ ਅਧੀਨ ਹੀ ਬੈਂਕ ਮੁਲਾਜ਼ਮਾਂ ਦੀਆਂ ਛੁੱਟੀਆਂ ਵਿਚ ਵਿਸਾਖੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਵੀ ਸ਼ਾਮਲ ਹੋਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਵੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੂਬੇ ਦੇ ਬੈਂਕ ਮੁਲਾਜ਼ਮਾਂ ਨੂੰ ਛੁੱਟੀ ਕਰੇ।
-PTCNews