Advertisment

ਪੰਜਾਬ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਦਿੱਤੇ ਹੁਕਮ

author-image
Jashan A
Updated On
New Update
ਪੰਜਾਬ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਦਿੱਤੇ ਹੁਕਮ
Advertisment
ਪੰਜਾਬ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਦਿੱਤੇ ਹੁਕਮ,ਚੰਡੀਗੜ੍ਹ: ਪੰਜਾਬ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਅਧਿਆਪਕਾਂ ਨੂੰ ਪੱਕਾ ਕਰਨ ਦੇ ਹੁਕਮ ਦੇ ਦਿੱਤੇ ਹਨ। publive-imageਨੋਟੀਫਿਕੇਸ਼ਨ 'ਚ ਲਿਖਿਆ ਹੈ ਕਿ ਤਿੰਨ ਸਾਲ ਤੱਕ ਠੇਕੇ 'ਤੇ ਭਰਤੀ ਕੀਤੇ ਗਏ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਪੱਕੇ ਕੀਤੇ ਗਏ ਅਧਿਆਪਕ 2 ਸਾਲ ਤੱਕ ਪ੍ਰੋਬੇਸ਼ਨ ਪੀਰੀਅਡ 'ਤੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰੋਬੇਸ਼ਨ ਪੀਰੀਅਡ ਦੌਰਾਨ ਅਧਿਆਪਕਾਂ ਨੂੰ ਕਾਰਡ ਦੇ ਹਿਸਾਬ ਨਾਲ ਬੇਸਿਕ ਪੇਅ ਅਤੇ ਗ੍ਰੇਡ ਪੇਅ ਮਿਲਣਗੇ। ਹੋਰ ਪੜ੍ਹੋ:
Advertisment
668 ਅਧਿਆਪਕਾਂ ਨੂੰ ਜੇ ਬੀ ਟੀ/ ਈ ਟੀ ਟੀ ਤੋਂ ਮਾਸਟਰ ਕਾਡਰ ਵਜੋਂ ਪਦਉਨਤ ਕੀਤਾ publive-imageਮਿਲੀ ਜਾਣਕਾਰੀ ਮੁਤਾਬਕ ਅਧਿਆਪਕ 10,300 ਤੋਂ 38,800 ਦੇ ਨਾਲ ਗ੍ਰੇਡ ਪੇਅ 5 ਹਜ਼ਾਰ ਦੇ ਅਧੀਨ ਪੱਕੇ ਹੋਣਗੇ। ਪ੍ਰੋਬੇਸ਼ਨ ਖਤਮ ਹੋਣ ਤੋਂ ਬਾਅਦ ਜ਼ਿਲਾ ਸਿੱਖਿਆ ਅਧਿਕਾਰੀ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਤੇ ਸਕੇਲ ਸਰਕਾਰੀ ਵਿਭਾਗਾਂ ਦੇ ਨਿਯਮਾਂ ਅਨੁਸਾਰ ਤੈਅ ਕਰਨਗੇ। publive-imageਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸਬੰਧੀ ਪੰਜਾਬ ਕੈਬਿਨਟ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਫੈਸਲਾ ਲਿਆ ਸੀ। ਚੋਣ ਜ਼ਾਬਤਾ ਲੱਗੇ ਹੋਣ ਕਰਕੇ ਹੀ ਉਸ ਸਮੇਂ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਸੀ। -PTC News-
punjabi-news punjab-govt latest-punjabi-news news-in-punjabi punjab-govt-news latest-punjab-govt-news 5178-teacher 5178-teacher-news latest-5178-teacher-news
Advertisment

Stay updated with the latest news headlines.

Follow us:
Advertisment