ਮੁੱਖ ਖਬਰਾਂ

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

By Shanker Badra -- October 30, 2021 8:10 pm -- Updated:Feb 15, 2021

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਦੇ ਕਾਰਨ ਨਰਮਾ ਪੱਟੀ ਦੇ ਹੋਏ ਨੁਕਸਾਨ ਦੀ ਭਰਪਾਈ ਲਈ 416 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਇੱਥੇ ਮਾਲ ਮੰਤਰੀ ਅਰੁਣਾ ਚੌਧਰੀ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਾਂਝੇ ਤੌਰ ’ਤੇ ਕੀਤਾ ਹੈ। ਦੋਵਾਂ ਮੰਤਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਕਪਾਹ ਪੱਟੀ ਦੇ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹੇ 'ਚ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਅਤੇ ਚੁਗਾਈ ਮਜ਼ਦੂਰਾਂ ਨੂੰ 416 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਦੋਵਾਂ ਮੰਤਰੀਆਂ ਨੇ ਦਾਅਵਾ ਕੀਤਾ ਕਿ ਇਹ ਰਕਮ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰ ਪਰਿਵਾਰਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਚੁਗਾਈ ਮਜ਼ਦੂਰਾਂ ਨੂੰ 10 ਫੀਸਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। 4 ਲੱਖ ਹੈਕਟੇਅਰ ਤੋਂ ਵੱਧ ਰਕਬੇ 'ਤੇ ਲਗਾਏ ਨਰਮੇ ਨੂੰ ਗੁਲਾਬੀ ਸੁੰਡੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਖ਼ਰਾਬ ਫ਼ਸਲ ਦੇ ਰਕਬੇ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦਾ 26 ਤੋਂ 32 ਫੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 2000 ਰੁਪਏ ਪ੍ਰਤੀ ਏਕੜ, ਜਿਨ੍ਹਾਂ ਕਿਸਾਨਾਂ ਦਾ 33 ਤੋਂ 75 ਫੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 5400 ਰੁਪਏ ਪ੍ਰਤੀ ਏਕੜ ਅਤੇ ਜਿਨ੍ਹਾਂ ਕਿਸਾਨਾਂ ਦਾ 70 ਤੋਂ 100 ਫੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 12000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 1,51,335 ਏਕੜ ਰਕਬੇ ਦਾ 100 ਫੀਸਦੀ ਨੁਕਸਾਨ ਹੋਇਆ ਹੈ, ਇਸ ਲਈ ਇਸ ਜ਼ਿਲ੍ਹੇ ਲਈ 181.60 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਸੰਗਰੂਰ ਵਿੱਚ 145 ਏਕੜ ਵਿੱਚ 26 ਤੋਂ 32 ਫੀਸਦੀ, 3693 ਏਕੜ ਵਿੱਚ 33 ਤੋਂ 75 ਫੀਸਦੀ ਅਤੇ 180 ਏਕੜ ਵਿੱਚ 76 ਤੋਂ 100 ਫੀਸਦੀ ਦਾ ਨੁਕਸਾਨ ਹੋਇਆ ਹੈ ਅਤੇ ਇਸ ਲਈ 2,24,01,328 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ 683 ਏਕੜ ਨੂੰ 26 ਤੋਂ 32 ਫੀਸਦੀ, 85 ਏਕੜ ਨੂੰ 33 ਤੋਂ 75 ਫੀਸਦੀ ਅਤੇ 1,88,308 ਏਕੜ ਨੂੰ 76 ਤੋਂ 100 ਫੀਸਦੀ ਤੱਕ ਨੁਕਸਾਨ ਹੋਇਆ ਹੈ, ਜਿਸ ਲਈ 226,15,23,700 ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਲਈ ਬਠਿੰਡਾ ਜ਼ਿਲ੍ਹੇ ਲਈ 226,15,23,700 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 1906 ਏਕੜ ਵਿੱਚ 26 ਤੋਂ 32 ਫੀਸਦੀ, 7922 ਏਕੜ ਵਿੱਚ 33 ਤੋਂ 75 ਫੀਸਦੀ ਅਤੇ 50 ਏਕੜ ਵਿੱਚ 76 ਤੋਂ 100 ਫੀਸਦੀ ਦਾ ਨੁਕਸਾਨ ਹੋਇਆ ਹੈ, ਜਿਸ ਲਈ 4,71,90,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਵਿੱਚ 143 ਏਕੜ ਨਰਮੇ ਵਿੱਚ 26 ਤੋਂ 32 ਫੀਸਦੀ, 2639 ਏਕੜ ਵਿੱਚ 33 ਤੋਂ 75 ਫੀਸਦੀ ਅਤੇ 11 ਏਕੜ ਵਿੱਚ 76 ਤੋਂ 100 ਫੀਸਦੀ ਤੱਕ ਨੁਕਸਾਨ ਹੋਇਆ ਹੈ। ਇਸ ਲਈ ਬਰਨਾਲਾ ਨੂੰ 1,46,70,950 ਰੁਪਏ ਦੀ ਰਾਹਤ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਮੰਤਰੀਆਂ ਨੇ ਇਹ ਵੀ ਦੱਸਿਆ ਕਿ ਇਸ ਰਾਸ਼ੀ ਵਿੱਚੋਂ ਕਪਾਹ ਚੁੱਕਣ ਵਾਲੇ ਮਜ਼ਦੂਰਾਂ ਨੂੰ 10 ਫੀਸਦੀ ਰਾਹਤ ਦਿੱਤੀ ਜਾਵੇਗੀ।
-PTCNews

  • Share