Advertisment

ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕੀਤੇ ਜਾਣ ਦੀ ਬਦਲੀ ਤਾਰੀਖ਼ ,ਹੁਣ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

author-image
Shanker Badra
Updated On
New Update
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕੀਤੇ ਜਾਣ ਦੀ ਬਦਲੀ ਤਾਰੀਖ਼ ,ਹੁਣ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ
Advertisment
publive-image ਚੰਡੀਗੜ੍ਹ : ਪੰਜਾਬ ਵਿਧਾਨ ਸਭਾ'ਚ ਸਾਲ 2021 ਦਾ ਬਜਟ ਪੇਸ਼ ਕੀਤੇ ਜਾਣ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਹੁਣ ਪੰਜਾਬ ਦਾ ਬਜਟ 5 ਮਾਰਚ , ਦਿਨ ਸ਼ੁੱਕਰਵਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਜਟ ਪੇਸ਼ ਕਰਨ ਲਈ 8 ਮਾਰਚ ਦਾ ਦਿਨ ਤੈਅ ਕੀਤਾ ਗਿਆ ਸੀ।ਪੰਜਾਬ ਵਿਧਾਨ ਸਭਾ ਦੇ ਸੂਤਰਾਂ ਅਨੁਸਾਰ 5 ਮਾਰਚ ਨੂੰ ਬਜਟ ਪੇਸ਼ ਕਰਨ ਦੀ ਮਿੱਤੀ ਆਰਜ਼ੀ ਹੈ, ਅੰਤਿਮ ਫੈਸਲਾ ਬਿਜਨੈਸ ਕਮੇਟੀ ਲਵੇਗੀ। ਪੜ੍ਹੋ ਹੋਰ ਖ਼ਬਰਾਂ :
Advertisment
ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ Punjab govt change date budget on March 5, session proposed from March 1-10 ਪੰਜਾਬ ਵਿਧਾਨ ਸਭਾ'ਚ ਬਜਟ ਪੇਸ਼ ਕੀਤੇ ਜਾਣ ਦੀ ਬਦਲੀ ਤਾਰੀਖ਼ ,ਹੁਣ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਦਰਅਸਲ 'ਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਸਮਾਗਮ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਵਿਧਾਨ ਸਭਾ ਹਾਲ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਹਾਲਾਂਕਿ ਬਜਟ ਸੈਸ਼ਨ ਦੇ ਪ੍ਰੋਗਰਾਮ ਬਾਰੇ ਅੰਤਿਮ ਫੈਸਲਾ ਵਿਧਾਨ ਸਭਾ ਦੀ ਬਿਜਨੈਸ ਕਮੇਟੀ ਕਰੇਗੀ। Punjab govt change date budget on March 5, session proposed from March 1-10 ਪੰਜਾਬ ਵਿਧਾਨ ਸਭਾ'ਚ ਬਜਟ ਪੇਸ਼ ਕੀਤੇ ਜਾਣ ਦੀ ਬਦਲੀ ਤਾਰੀਖ਼ ,ਹੁਣ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਮੂਲੀਅਤ ਕਰਨ ਵਾਲੇ ਹੋਰ ਅਮਲੇ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਹੜਾ ਵੀ ਵਿਧਾਇਕ ਵਿਧਾਨ ਸਭਾ ਅੰਦਰ ਦਾਖ਼ਲ ਹੋਵੇਗਾ, ਉਸ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਲਿਹਾਜ਼ਾ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
Advertisment
Punjab govt change date budget on March 5, session proposed from March 1-10 ਪੰਜਾਬ ਵਿਧਾਨ ਸਭਾ'ਚ ਬਜਟ ਪੇਸ਼ ਕੀਤੇ ਜਾਣ ਦੀ ਬਦਲੀ ਤਾਰੀਖ਼ ,ਹੁਣ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਦੱਸ ਦੇਈਏ ਕਿ 1 ਮਾਰਚ ਤੋਂ ਪੰਜਾਬ ਸਰਕਾਰ ਦੇ ਆਖ਼ਰੀ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਮੰਤਰੀ ਨੂੰ ਕੋਰੋਨਾ ਹੋ ਗਿਆ ਹੈ। ਸੂਬੇ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ,ਜਿਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਇਕਾਂਤਵਾਸ ਕਰ ਲਿਆ ਹੈ। -PTCNews publive-image-
punjab-vidhan-sabha budget-session punjab-budget punjab-budget-2021
Advertisment

Stay updated with the latest news headlines.

Follow us:
Advertisment