Thu, Apr 25, 2024
Whatsapp

ਹੋਟਲ,ਸ਼ਾਪਿੰਗ ਮਾਲ ਤੇ ਮਲਟੀਪਲੈਕਸ ਮਾਲਕਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Written by  Jagroop Kaur -- November 10th 2020 07:43 PM -- Updated: November 10th 2020 07:44 PM
ਹੋਟਲ,ਸ਼ਾਪਿੰਗ ਮਾਲ ਤੇ ਮਲਟੀਪਲੈਕਸ ਮਾਲਕਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਹੋਟਲ,ਸ਼ਾਪਿੰਗ ਮਾਲ ਤੇ ਮਲਟੀਪਲੈਕਸ ਮਾਲਕਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ ਜਿਸ ਵਿੱਚ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਥਿਤ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ ਵਿੱਚ ਬਾਰ ਖੋਲ੍ਹਣ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ ਹੈ।

punjab bars and shopping malls

ਉਨ੍ਹਾਂ ਕਿਹਾ ਕਿ ਇਨ੍ਹਾਂ ਵਪਾਰਕ ਅਦਾਰਿਆਂ ਦੀ ਮੈਨੇਜ਼ਮੈਂਟ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ `ਤੇ ਲਾਗੂ ਕੀਤੀਆਂ ਮਿਆਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ 8 ਜੂਨ, 2020 ਨੂੰ ਪੰਜਾਬ ਦੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਹੋਟਲ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲ ਆਦਿ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਸੀ ਜਿਸ ਵਿੱਚ ਇਹ ਸ਼ਰਤ ਲਗਾਈ ਗਈ ਸੀ ਕਿ ਆਬਕਾਰੀ ਵਿਭਾਗ ਦੇ ਲਾਇਸੰਸ ਅਨੁਸਾਰ ਰੈਸਟੋਰੈਂਟਾਂ ਅਤੇ ਹੋਟਲਾਂ ਦੇ ਕਮਰਿਆਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ ਪਰ ਬਾਰਾਂ ਨੂੰ ਪਿਛਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਰੱਖਣਾ ਹੋਵੇਗਾ।Punjab govt issues clarification on opening of bars in hotels, malls and multiplexesਹੋਟਲ ਸ਼ਾਪਿੰਗ ਮਾਲ

Top News view more...

Latest News view more...