Tue, Jul 15, 2025
Whatsapp

ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕਰੇ : DTF  

Reported by:  PTC News Desk  Edited by:  Shanker Badra -- June 22nd 2021 05:40 PM -- Updated: June 22nd 2021 05:57 PM
ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕਰੇ : DTF  

ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕਰੇ : DTF  

ਚੰਡੀਗੜ੍ਹ : ਪੰਜਾਬ ਵਿੱਚ ਸਿੱਖਿਆ ਵਿਭਾਗ ( Education Department ) ਵਿੱਚ ਵੱਖ-ਵੱਖ ਕੈਟਾਗਰੀਆਂ ਤਹਿਤ ਸਾਲਾਂ ਤੋਂ ਕੰਮ ਕਰ ਰਹੇ ਈ.ਜੀ.ਐੱਸ, ਏਆਈਈ, ਐੱਸ. ਟੀ. ਆਰ., ਆਈ.ਆਰ.ਟੀ., ਸਿੱਖਿਆ ਪ੍ਰੋਵਾਇਡਰ, ਵਲੰਟੀਅਰ ਅਧਿਆਪਕਾਂ ਨੂੰ ਪਿਛਲੀਆਂ ਚੋਣਾਂ ਵਿੱਚ ਮਿਲੇ ਦਿਲਾਸੇ ਤੋਂ ਬਿਨਾਂ ਹੁਣ ਤੱਕ ਕੁਝ ਨਹੀਂ ਮਿਲਿਆ ਹੈ। ਸਗੋਂ ਹਰ ਵਾਰ ਚੋਣਾਂ ਵਿੱਚ ਸੱਤਾਧਾਰੀਆਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਪੱਕਾ ਕਰਨ ਦਾ ਭਰੋਸਾ ਦੇ ਕੇ ਇਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਇੰਨ੍ਹਾਂ ਅਧਿਆਪਕਾਂ ਤੋਂ ਸਾਰੇ ਕੰਮ ਪੱਕੇ ਅਧਿਆਪਕਾਂ ਵਾਂਗ ਹੀ ਲਏ ਜਾਂਦੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਬਹੁਤ ਥੋੜ੍ਹੀ ਤਨਖਾਹ ਦੇ ਕੇ ਸੋਸ਼ਣ ਕੀਤਾ ਜਾਂਦਾ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੱਚੇ ਅਧਿਆਪਕਾਂ ਵੱਲੋਂ ਵਿੱਦਿਆ ਭਵਨ ਅੱਗੇ ਲਾਏ ਗਏ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲ ਪਹਿਲਾਂ ਇੰਨ੍ਹਾਂ ਅਧਿਆਪਕਾਂ ਨੂੰ ਕੀਤੇ ਵਾਅਦਿਆਂ ਨੂੰ ਚੇਤੇ ਕਰਨਾ ਚਾਹੀਦਾ ਹੈ ,ਜਦੋਂ ਇੰਨ੍ਹਾਂ ਦੀ ਤਨਖਾਹ ਨੂੰ ਆਪਣੇ ਮਾਲੀ ਦੀ ਤਨਖਾਹ ਤੋਂ ਘੱਟ ਹੋਣ ਤੇ ਦੁੱਖ ਪ੍ਰਗਟਾਉਂਦਿਆਂ ਸੱਤਾ ਸੰਭਾਲਦਿਆਂ ਹੀ ਪੱਕੇ ਕਰਨ ਦਾ ਵਿਸ਼ਵਾਸ ਦਵਾਇਆ ਸੀ। ਹੁਣ ਇੰਨ੍ਹਾਂ ਨੂੰ ਕੱਚੇ ਅਧਿਆਪਕ ਦੇ ਤੌਰ ਤੇ ਕੰਮ ਕਰਦਿਆਂ ਦਸ ਦਸ ਸਾਲ ਤੋਂ ਵੀ ਵੱਧ ਸਮਾਂ ਬੀਤ ਗਿਆ ਹੈ ਪਰ ਇਹ ਹਾਲੇ ਵੀ ਬਹੁਤ ਥੋੜ੍ਹੀ ਤਨਖਾਹ ਤੇ ਕੱਚੇ ਅਧਿਆਪਕ ਵਜੋਂ ਹੀ ਕੰਮ ਕਰ ਰਹੇ ਹਨ। ਪੜ੍ਹੋ ਹੋਰ ਖ਼ਬਰਾਂ : ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦੁਬਾਰਾ ਪੋਸਟਮਾਰਟਮ ਲਈ ਲਿਆਂਦਾ PGI Contractual Teachers : ਕੱਚੇ ਅਧਿਆਪਕਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮੋਹਾਲੀ ਵਿੱਚ ਸਿੱਖਿਆ ਭਵਨ ਅੱਗੇ ਅਣਮਿੱਥੇ ਸਮੇਂ ਲਈ ਲਾਏ ਗਏ ਧਰਨੇ ਦਾ ਸਮਰਥਨ ਕਰਦਿਆਂ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰਤ ਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ  ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਜਲਦ ਪੱਕੇ ਕੀਤੇ ਜਾਣ ਹਮਾਇਤ ਕੀਤੀ। -PTCNews


Top News view more...

Latest News view more...

PTC NETWORK
PTC NETWORK