Fri, Apr 26, 2024
Whatsapp

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲ

Written by  Ravinder Singh -- May 27th 2022 08:34 AM
ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲ

ਚੰਡੀਗੜ੍ਹ : ਸੂਬਾ ਸਰਕਾਰ ਨੇ ਸਰਕਾਰੀ ਕੰਮਾਂ ਵਿੱਚ ਹੋਈ ਬੇਨਿਯਮੀਆਂ ਤਹਿਤ ਅਫਸਰਾਂ ਉਤੇ ਵੱਡੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਬਲਵਿੰਦਰ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬਠਿੰਡਾ ਆਰ.ਟੀ.ਏ ਦੇ ਸਕੱਤਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਬਲਵਿੰਦਰ ਸਿੰਘ ਦੇ ਕੰਮਕਾਜ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ ਸਨ, ਜਿਸ ਨੂੰ ਲੈ ਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਜਾਂਚ ਮੁਕੰਮਲ ਕਰ ਕੇ 1 ਹਫਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਰਿਪੋਰਟ ਆਉਣ ਤੋਂ ਬਾਅਦ ਪੀ.ਸੀ.ਐੱਸ. ਅਧਿਕਾਰੀ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਅਧਿਕਾਰੀਆਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹੋਵੇਗਾ। ਇਹ ਹੁਕਮ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮੇਂ ਨਵੇਂ ਬੱਸ ਪਰਮਿਟਾਂ ਵਿੱਚ ਕਥਿਤ ਤੌਰ ਉਤੇ ਹੋਈਆਂ ਬੇਨਿਯਮੀਆਂ ਤਹਿਤ ਜਾਂਚ ਤੋਂ ਬਾਅਦ ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਕੰਮਾਂ ਵਿੱਚ ਹੋਈਆਂ ਬੇਨਿਯਮੀਆਂ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੋਈ। ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਹੋਏ ਕੰਮਕਾਜ਼ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਬੇਨਿਯਮੀਆਂ ਪਾਏ ਜਾਣ ਉਤੇ ਅਫਸਰ ਤੇ ਇਸ ਸ਼ਾਮਲ ਲੋਕਾਂ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤੇ ਗਲਤ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਨੇਤਾ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ : ਬਿਨਾਂ ਲਾਇਸੈਂਸ ਤੋਂ ਟਰੈਵਲ ਏਜੰਟੀ ਕਰ ਰਹੇ ਏਜੰਟ ਹੁਣ ਤੁਹਾਡੀ ਖੈਰ ਨਹੀਂ, ਸਖਤ ਕਾਰਵਾਈ ਦੇ ਨਿਰਦੇਸ਼


Top News view more...

Latest News view more...