ਮੁੱਖ ਖਬਰਾਂ

60 ਦਿਨਾਂ 'ਚ 8 ਹਜ਼ਾਰ ਕਰੋੜ ਦੇ ਕਰਜ਼ੇ ਦਾ ਪੰਜਾਬ ਸਰਕਾਰ ਹਿਸਾਬ ਦੇਵੇ: ਸੁਰਿੰਦਰ ਸਿੰਘ ਭੂਲੇਵਾਲ

By Pardeep Singh -- May 16, 2022 3:53 pm

ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਕਰਨ ਵਿੱਚ ਫੇਲ ਸਾਬਤ ਹੋਈ ਹੈ। ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਜੋ ਪਿੱਛਲੀ ਸਰਕਾਰ ਨੇ ਕਰਜ਼ਾ ਲਿਆ ਸੀ ਉਸਦੀ ਜਾਂਚ ਕਰਵਾਈ ਜਾਵੇਗੀ ਪਰ ਜਾਂਚ ਕਰਵਾਉਣ ਦੀ ਬਜਾਏ ਪੰਜਾਬ ਸਰਕਾਰ ਨੇ 60 ਦਿਨਾਂ ਵਿੱਚ 8 ਹਜਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨੂੰ ਇਸਦਾ ਹਿਸਾਬ ਦੇਵੇ।

ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਬਿਜਲੀ ਫ੍ਰੀ ਦੇਣ ਦੇ ਬਜਾਏ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਅਤੇ ਮਹਿਲਾਵਾਂ ਨੂੰ 1 ਹਜਾਰ ਰੁਪਏ ਪੈਨਸ਼ਨ ਅਜੇ ਤੱਕ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ।


ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ਵਾਂਗਡੋਰ ਅੱਜ ਅਨਾੜੀ ਦੇ ਹੱਥ ਹੈ, ਜਿਸ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜਿਹੜੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਉੱਪਰ ਰਿਸ਼ਵਤ ਲੈਣ ਦੇ ਇਲਜ਼ਾਮ ਲੱਗ ਰਹੇ ਹਨ ਉਨ੍ਹਾਂ ਦੀ ਜਾਂਚ ਕਰਕੇ ਜੇਲ੍ਹ ਭੇਜਣ।

ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਕੁਰੱਪਸ਼ਨ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਪਰ ਸਚਾਈ ਇਹ ਹੈ ਕਿ ਪੰਜਾਬ ਦੇ ਵਿੱਚ ਕੁਰੱਪਸ਼ਨ ਖਤਮ ਹੋਣ ਦੀ ਵਜਾਏ ਵਧੀ ਹੈ ਅਤੇ ਜਿਹੜੇ ਪੰਜਾਬ ਵਿੱਚ ਵੱਡੇ ਅਫਸਰ ਲਗਦੇ ਹਨ ਉਨ੍ਹਾਂ ਦੇ ਦਿੱਲੀ ਸੋਧੇ ਹੁੰਦੇ ਹਨ।

ਇਹ ਵੀ ਪੜ੍ਹੋ:ਕੋਰੋਨਾ: ਉੱਤਰੀ ਕੋਰੀਆ 'ਚ ਹੁਣ ਤੱਕ 50 ਮੌਤਾਂ, ਕਿਮ ਜੋਂਗ ਨੇ ਉਤਾਰੀ ਫੌਜ

-PTC News

  • Share