Advertisment

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

author-image
Ravinder Singh
Updated On
New Update
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
Advertisment
ਚੰਡੀਗੜ੍ਹ : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਕਿਹਾ ਹੈ ਕਿਉਂਕਿ ਉਹ ਰੂਪ-ਰੇਖਾ ਨੂੰ ਪੂਰਾ ਕਰਨ ਲਈ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯੋਗ ਨੌਜਵਾਨਾਂ ਨੂੰ ਨੌਕਰੀ ਜ਼ਰੂਰ ਮਿਲੇ।
Advertisment
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਇੱਥੇ ਮਿਊਂਸਪਲ ਭਵਨ ਵਿਖੇ 26754 ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਹੌਸਲਾ ਰੱਖੋ ਤੇ ਕੁਝ ਸਮਾਂ ਉਡੀਕ ਕਰੋ ਤਾਂ ਜੋ ਸਰਕਾਰ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਪਿਛਲੀਆਂ ਸਰਕਾਰਾਂ 'ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ, "ਇਹ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱਚ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ ਹੈ ਜਿਸ ਨਾਲ ਯੋਗ ਲੋਕਾਂ ਨੂੰ ਨੌਕਰੀਆਂ ਦੇਣ ਦੇ ਸਾਡੇ ਇਰਾਦੇ ਸਾਫ਼ ਹੋ ਜਾਂਦੇ ਹਨ। ਉਮੀਦਵਾਰ ਨਿਰੋਲ ਮੈਰਿਟ ਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਆਧਾਰ 'ਤੇ। ਨੌਕਰੀ ਪੱਤਰ ਪ੍ਰਾਪਤ ਕਰਨ ਵਾਲੇ ਸਾਰਿਆਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸਬੰਧਤ ਮੰਤਰੀਆਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਵੀਂ ਨਿਯੁਕਤੀ 'ਤੇ ਆਸਾਨੀ ਨਾਲ ਧਿਆਨ ਦੇ ਸਕਣ। ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ-ਪਰੇਸ਼ਾਨ ਕਰਨ ਲਈ ਦੂਰ-ਦਰਾਜ 'ਤੇ ਤਾਇਨਾਤ ਕੀਤਾ। ਹਾਲਾਂਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਦੀਆਂ ਪੋਸਟਾਂ 'ਤੇ ਵੀ ਸ਼ਾਮਲ ਹੋਣ ਤੋਂ ਸੰਕੋਚ ਨਾ ਕਰਨ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਚੋਟੀ ਦੇ ਫਿਲਮੀ ਸਿਤਾਰੇ ਅਮਿਤਾਭ ਬੱਚਨ ਅਤੇ ਸ਼ਾਹਰੁਖ ਖਾਨ ਵਰਗੀਆਂ ਮਹਾਨ ਹਸਤੀਆਂ ਨੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਘਰ ਛੱਡੇ ਸਨ। ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਪਾਏਗੀ ਠੱਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੰਡਣਗੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿੱਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਦ੍ਰਿੜਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਕੁਰਾਹੇ ਨਾ ਪੈ ਜਾਣ ਕਿਉਂਕਿ ‘ਵਿਹਲੇ ਮਨੁੱਖ ਦਾ ਦਿਮਾਗ ਸ਼ੈਤਾਨ ਹੁੰਦਾ ਹੈ। ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਿੱਚ ਲੜਕੀਆਂ ਵੱਲੋਂ ਲੜਕਿਆਂ ਨੂੰ ਪਛਾੜਨ 'ਤੇ ਤਸੱਲੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਨੂੰ ਦਰਸਾਉਂਦਾ ਹੈ ਜੋ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦੇ ਨਾਲ-ਨਾਲ ਦਾਜ, ਲਿੰਗ ਭੇਦ, ਕੰਨਿਆ ਭਰੂਣ ਹੱਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਵੀ ਸਹਾਈ ਹੋਵੇਗਾ। ਜ਼ਿਕਰਯੋਗ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗਾਂ ਵਿੱਚ ਜਲ ਸਰੋਤ ਵਿਭਾਗ ਵਿੱਚ ਐਸ.ਡੀ.ਈਜ਼ ਅਤੇ ਪੰਪ ਆਪਰੇਟਰਾਂ ਤੋਂ ਇਲਾਵਾ ਕਮਿਊਨਿਟੀ ਹੈਲਥ ਅਫ਼ਸਰਾਂ, ਸਟਾਫ਼ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਦੀਆਂ ਅਸਾਮੀਆਂ ਲਈ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
Advertisment
ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਪਾਏਗੀ ਠੱਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੰਡਣਗੇ ਨਿਯੁਕਤੀ ਪੱਤਰ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰ ਪੁਨੀਤ ਗੋਇਲ ਆਦਿ ਮੌਜੂਦ ਸਨ। publive-image ਇਹ ਵੀ ਪੜ੍ਹੋ : 'ਆਪ' ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਕੋ-ਇੰਚਾਰਜ ਕੀਤਾ ਨਿਯੁਕਤ-
punjabinews appointmentletters latestnews cm chiefminister punjabgoverment bhagwantsinghmann aapgoverment distribute
Advertisment

Stay updated with the latest news headlines.

Follow us:
Advertisment