Wed, Apr 17, 2024
Whatsapp

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਿਹਤ ਮੰਤਰੀ ਨੇ ਜਤਾਈ ਚਿੰਤਾ

Written by  Jagroop Kaur -- February 22nd 2021 03:54 PM
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਿਹਤ ਮੰਤਰੀ ਨੇ ਜਤਾਈ ਚਿੰਤਾ

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਿਹਤ ਮੰਤਰੀ ਨੇ ਜਤਾਈ ਚਿੰਤਾ

ਪੰਜਾਬ 'ਚ ਪਿਛਲੇ 3-4 ਦਿਨਾਂ ਤੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ 'ਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚਿੰਤਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੀਕਾ ਲਗਾਉਣ, ਕਿਉਂਕਿ ਉਹ ਫਰੰਟਲਾਈਨ 'ਤੇ ਕੰਮ ਕਰਦੇ ਹਨ। ਸਿੱਧੂ ਨੇ ਕਿਹਾ ਕਿ ਉਹ ਕੋਰੋਨਾ ਕਾਰਨ ਕਿਸੇ ਵੀ ਸਿਹਤ ਵਰਕਰ ਨੂੰ ਗੁਆਉਣਾ ਨਹੀਂ ਚਾਹੁੰਦੇ।If cases rise anything is possible: Balbir Singh Sidhu on COVID-19 situation in Punjab ਪੜ੍ਹੋ ਹੋਰ ਖ਼ਬਰਾਂ : ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧੇ ਨੂੰ ਰੋਕਣ ਲਈ ਸਾਨੂੰ ਸਾਵਧਾਨੀਆਂ ਵਰਤਣੀਆਂ ਪੈਣਗੀਆਂ। ਅਜਿਹੇ 'ਚ ਜੇਕਰ ਕਾਮੇ ਕੋਰੋਨਾ ਲਾਗ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰੇ ਇਲਾਜ ਦਾ ਖ਼ਰਚਾ ਉਨ੍ਹਾਂ ਨੂੰ ਖ਼ੁਦ ਚੁੱਕਣਾ ਹੋਵੇਗਾ ਅਤੇ ਅਜਿਹੇ ਮੁਲਾਜ਼ਮ ਇਕਾਂਤਵਾਸ ਛੁੱਟੀ ਦਾ ਲਾਭ ਲੈਣ ਦੇ ਵੀ ਯੋਗ ਨਹੀਂ ਹੋਣਗੇ। Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’ ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ 'ਚ ਕੀਤਾ। ਸਿਹਤ ਮੰਤਰੀ ਨੇ ਪੰਜਾਬ 'ਚ ਪਿਛਲੇ ਕੁੱਝ ਦਿਨਾਂ ਦੌਰਾਨ ਕੋਵਿਡ-19 ਦੇ ਮਾਮਲਿਆਂ 'ਚ ਹੋਏ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ 20 ਫਰਵਰੀ, 2021 ਨੂੰ 358 ਕੇਸ ਸਾਹਮਣੇ ਆਏ ਸਨ ਅਤੇ ਸੂਬੇ 'ਚ 3000 ਦੇ ਕਰੀਬ ਕੋਵਿਡ ਦੇ ਸਰਗਰਮ ਮਾਮਲੇ ਹੋ ਗਏ ਹਨ, ਜਦੋਂ ਕਿ 3 ਹਫ਼ਤੇ ਪਹਿਲਾਂ ਸਿਰਫ 2000 ਮਾਮਲੇ ਹੀ ਪੰਜਾਬ 'ਚ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣ-ਕਿਆਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਿਹਤ ਸੰਭਾਲ ਕਾਮਿਆਂ ਦਾ ਟੀਕਾਕਰਣ ਹੋਣਾ ਲਾਜ਼ਮੀ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਦੇਸ਼ ਦੇ ਉਨ੍ਹਾਂ 6 ਸੂਬਿਆਂ 'ਚੋਂ ਇੱਕ ਹੈ, ਜਿੱਥੇ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਨੂੰ ਕੋਰੋਨਾ ਦੀ ਦੂਜੀ ਲਹਿਰ ਦੀ ਤਰ੍ਹਾਂ ਮੰਨਦਿਆਂ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ। Image result for punjab coronavirus cases

ਬਲਬੀਰ ਸਿੱਧੂ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ 'ਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ ਅਤੇ ਕੇਸਾਂ 'ਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਇਸ ਲਈ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਫ਼ਵਾਹਾਂ ਜਾਂ ਗਲਤ ਜਾਣਕਾਰੀ ਦੇ ਅਧਾਰ ’ਤੇ ਗੁੰਮਰਾਹ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਲਈ ਟੀਕਾਕਰਣ ਦੀ ਪਹਿਲੀ ਖ਼ੁਰਾਕ ਲੈਣ ਦੀ ਆਖ਼ਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ ਕਰ ਦਿੱਤੀ ਗਈ ਹੈ| Click here to read more articles on Health. ।

Top News view more...

Latest News view more...