Mon, Apr 29, 2024
Whatsapp

ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ'

Written by  Shanker Badra -- September 24th 2018 11:48 AM -- Updated: September 24th 2018 12:07 PM
ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ'

ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ'

ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ': ਪੰਜਾਬ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।ਜਿਸ ਕਰਕੇ ਪੰਜਾਬ ਸਰਕਾਰ ਨੇ ਸੂਬੇ 'ਚ 'ਰੈੱਡ ਅਲਰਟ' ਜਾਰੀ ਕਰ ਦਿੱਤਾ ਹੈ।ਇਸ ਕਾਰਨ ਜ਼ਿਲ੍ਹਿਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 'ਆਫ਼ਤ ਕੰਟਰੋਲ ਰੂਮ' ਸਥਾਪਿਤ ਕਰਨ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਉੱਥੇ ਹੀ ਪੰਜਾਬ ਅੰਦਰ ਵਗਦੇ ਤਿੰਨਾਂ ਦਰਿਆਵਾਂ ਦੇ ਨਾਲ ਲੱਗਦੇ ਖੇਤਰਾਂ 'ਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਸੰਬੰਧਿਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ 'ਚ ਕਿਸ਼ਤੀਆਂ ਦੀਆਂ ਵਿਵਸਥਾ ਕਰਨ ਲਈ ਵੀ ਕਿਹਾ ਗਿਆ ਹੈ।ਇਸ ਦੇ ਨਾਲ ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਨਗੇ। -PTCNews


Top News view more...

Latest News view more...