Advertisment

ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ'

author-image
Shanker Badra
New Update
ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ'
Advertisment
ਪੰਜਾਬ 'ਚ ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤਾ 'ਰੈੱਡ ਅਲਰਟ': ਪੰਜਾਬ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।ਜਿਸ ਕਰਕੇ ਪੰਜਾਬ ਸਰਕਾਰ ਨੇ ਸੂਬੇ 'ਚ 'ਰੈੱਡ ਅਲਰਟ' ਜਾਰੀ ਕਰ ਦਿੱਤਾ ਹੈ।ਇਸ ਕਾਰਨ ਜ਼ਿਲ੍ਹਿਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 'ਆਫ਼ਤ ਕੰਟਰੋਲ ਰੂਮ' ਸਥਾਪਿਤ ਕਰਨ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਉੱਥੇ ਹੀ ਪੰਜਾਬ ਅੰਦਰ ਵਗਦੇ ਤਿੰਨਾਂ ਦਰਿਆਵਾਂ ਦੇ ਨਾਲ ਲੱਗਦੇ ਖੇਤਰਾਂ 'ਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਸੰਬੰਧਿਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ 'ਚ ਕਿਸ਼ਤੀਆਂ ਦੀਆਂ ਵਿਵਸਥਾ ਕਰਨ ਲਈ ਵੀ ਕਿਹਾ ਗਿਆ ਹੈ।ਇਸ ਦੇ ਨਾਲ ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਨਗੇ। -PTCNews-
latest-news india-latest-news news-in-punjabi news-in-punjab punjab-heavy-rain punjab-red-alert punjab-govt-released-red-alert
Advertisment

Stay updated with the latest news headlines.

Follow us:
Advertisment