ਮੁੱਖ ਖਬਰਾਂ

ਪੰਜਾਬ 'ਚ ਅਗਲੇ 3 ਦਿਨ ਪੈ ਸਕਦੈ ਭਾਰੀ ਮੀਂਹ, ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੀਤਾ ਖ਼ਬਰਦਾਰ

By Jashan A -- July 23, 2019 11:07 pm -- Updated:Feb 15, 2021

ਪੰਜਾਬ 'ਚ ਅਗਲੇ 3 ਦਿਨ ਪੈ ਸਕਦੈ ਭਾਰੀ ਮੀਂਹ, ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੀਤਾ ਖ਼ਬਰਦਾਰ,

ਚੰਡੀਗੜ੍ਹ: ਇਸ ਹਫ਼ਤੇ ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਦਰਮਿਆਨੀ ਤੋਂ ਭਾਰੀ ਵਰਖਾ ਹੋਣ ਦੇ ਆਸਾਰ ਹਨ।ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ‘ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਪਵੇਗਾ। ਇਸ ਦੌਰਾਨ ਇਕ ਪਾਸੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਪਾਰਾ ਹੇਠਾਂ ਡਿਗੇਗਾ।

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖ਼ਬਰਦਾਰ ਕੀਤਾ ਕਿ ਉਹ ਹਰ ਹਾਲਤ ਨਾਲ ਮੁਕਾਬਲਾ ਕਰਨ ਲਈ ਤਿਆਰ ਰਹਿਣ ।

-PTC News

  • Share